ਭਾਜਪਾ ਦੇ ਸੁਨੀਲ ਜਾਖੜ ਨੇ ਸੰਭਾਲਿਆ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ,ਨਹੀਂ ਪੁੱਜੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ

ਭਾਜਪਾ ਦੇ ਸੁਨੀਲ ਜਾਖੜ ਨੇ ਸੰਭਾਲਿਆ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ,ਨਹੀਂ ਪੁੱਜੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ

ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਅਹੁਦਾ ਸੰਭਾਲਿਆ। ਲਾਅ ਭਵਨ ਨੇੜੇ ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਏ ਸਮਾਗਮ ਹੋਇਆ। ਇਸ ਸਮਾਗਮ ’ਚ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ,ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸੂਲੂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਲੀਡਰਸ਼ਿਪ ਤੇ ਵਰਕਰ ਹਾਜ਼ਰ ਹੋਏ।

ਜਨਾਰਦਨ ਸ਼ਰਮਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਹੈ। ਸੁਨੀਲ ਜਾਖੜ ਦੇ ਪ੍ਰਧਾਨ ਬਣਨ ਨਾਲ ਪੰਜਾਬ ਭਾਜਪਾ ਹੋਰ ਮਜ਼ਬੂਤ ​​ਹੋਵੇਗੀ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਜ਼ਮੀਨ ਨਾਲ ਜੁੜੇ ਅਤੇ ਸੁਲਝੇ ਹੋਏ ਆਗੂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਡੂੰਘੀ ਸੋਚ ਹੇਠ ਸੂਬਾ ਭਾਜਪਾ ਨਵੀਆਂ ਬੁਲੰਦੀਆਂ ਨੂੰ ਛੂਹੇਗੀ।