- Updated: September 17, 2026 05:00 PM
ਪੰਜਾਬ ਭਾਜਪਾ ਆਗੂ ਸੁਨੀਲ ਜਾਖੜ ਦੇ ਕਾਂਗਰਸ 'ਚ ਜਾਣ ਦੀਆਂ ਚਰਚਾਵਾਂ ਪਿਛਲੇ 1-2 ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਹਨ। ਇਸ ਵਿਚਾਲੇ ਹੁਣ ਇਨ੍ਹਾਂ ਚਰਚਾਵਾਂ ਨੂੰ ਲੈ ਕੇ ਸੁਨੀਲ ਜਾਖੜ ਦਾ ਸਪੱਸ਼ਟ ਬਿਆਨ ਸਾਹਮਣੇ ਆ ਗਿਆ ਹੈ। ਜਾਖੜ ਨੇ ਟਵੀਟ ਕਰਦਿਆਂ ਸਾਫ਼ ਕੀਤਾ ਹੈ ਕਿ ਉਹ ਭਾਜਪਾ ਨੂੰ ਛੱਡ ਕੇ ਨਹੀਂ ਜਾ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕਾਂਗਰਸ 'ਚ ਜਾਣ ਦੀਆਂ ਚਰਚਾਵਾਂ ਦਾ ਸਿਰੇ ਤੋਂ ਖੰਡਨ ਕੀਤਾ ਹੈ।
ਸੁਨੀਲ ਜਾਖੜ ਨੇ ਆਪਣੇ ਟਵੀਟ 'ਚ ਕਿਹਾ ਹੈ ਕਿ ਮੈਂ ਸੋਸ਼ਲ ਮੀਡੀਆ 'ਤੇ ਕੁੱਝ ਅਜਿਹੀਆਂ ਪੋਸਟਾਂ ਦੇਖੀਆਂ ਹਨ, ਜਿਨ੍ਹਾਂ 'ਚ ਇਹ ਸੰਕੇਤ ਦਿੱਤਾ ਗਿਆ ਹੈ ਕਿ ਮੈਂ ਕਾਂਗਰਸ ਪਾਰਟੀ 'ਚ ਦੁਬਾਰਾ ਸ਼ਾਮਲ ਹੋ ਰਿਹਾ ਹਾਂ।
ਉਨ੍ਹਾਂ ਕਿਹਾ ਕਿ ਮੈਂ ਇਹ ਸਾਫ਼ ਕਰਨਾ ਚਾਹੁੰਦਾ ਹਾਂ ਕਿ ਇਹ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ, ਬੇਬੁਨਿਆਦ ਅਤੇ ਸੱਚਾਈ ਤੋਂ ਕੋਹਾਂ ਦੂਰ ਹਨ। ਜਾਖੜ ਨੇ ਕਿਹਾ ਕਿ ਮੈਂ ਭਾਜਪਾ ਦੇ ਨਾਲ ਹਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵਲੋਂ ਅੱਗੇ ਵਧਾਈ ਗਈ 'ਸਬਕਾ ਸਾਥ, ਸਬਕਾ ਵਿਕਾਸ' ਦੀ ਵਿਚਾਰਧਾਰਾ ਪ੍ਰਤੀ ਵਚਨਬੱਧ ਹਾਂ।
