- Updated: October 12, 2026 12:58 PM
ਪੰਜਾਬ ਦੇ ਮੁੱਖ ਮੰਤਰੀ ਦੇ OSD ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਬਾਰੇ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ।
ਸਰਬਉੱਚ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ਉਤੇ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਸੁਪਰੀਮ ਕੋਰਟ ਤੋਂ ਮੁੱਖ ਮੰਤਰੀ ਦੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ ਤੇ ਹੋਰਨਾਂ ਨੂੰ ਰਾਹਤ ਮਿਲੀ ਹੈ। ਉਹ ਹੁਣ ਸੀਬੀਆਈ ਦੀ ਜਾਂਚ ’ਚ ਸ਼ਾਮਲ ਹੋ ਸਕਣਗੇ ਪਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਰਾਹਤ ਮਿਲ ਗਈ ਹੈ। ਉਚ ਅਦਾਲਤ ਨੇ CBI ਦੀ FIR ਉਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸਰਕਾਰ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।