- Updated: May 13, 2026 05:50 PM
ਸੂਤਰਾਂ ਤੋਂ ਪ੍ਰਾਪਤ ਹੋਈ ਖ਼ਬਰ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਗੇ। ਇਸ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੁਰਜੀਤ ਸਿੰਘ ਰੱਖੜਾ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਵੱਲੋਂ ਇਕ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਿੰਦਰ ਸਿੰਘ ਅਤੇ ਇਕ ਵਾਰ ਦਿੱਗਜ਼ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਨੂੰ ਹਰਾਇਆ ਸੀ। ਸੁਰਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।