- Updated: September 10, 2025 08:22 AM
ਕੁਝ ਸਮਾਂ ਪਹਿਲਾਂ ਕੈਨੇਡਾ ਦੇ ਸਰੀ ਸ਼ਹਿਰ 'ਚ ਸਥਿਤ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਇਕ ਮਾਨਸਿਕ ਤੌਰ 'ਤੇ ਬੀਮਾਰ 70 ਸਾਲਾ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੀ ਗਈ ਸੀ, ਜਿਸ ਮਾਮਲੇ 'ਚ ਸਰੀ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ।
ਪੁਲਸ ਨੇ ਗੁਰੂ ਨਾਨਕ ਸਿੱਖ ਗੁਰਦੁਆਰਾ, ਸਰੀ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਨਾਮਜ਼ਦ ਮਲਕੀਤ ਸਿੰਘ ਤੇ ਮਨਰੂਪ ਸਿੰਘ ਧਨੋਆ ਮ੍ਰਿਤਕ ਹਰਦੀਪ ਸਿੰਘ ਨਿੱਝਰ ਦੇ ਸਾਥੀ ਹਨ, ਜਿਨ੍ਹਾਂ ਖ਼ਿਲਾਫ਼ ਹੁਣ ਕਾਰਵਾਈ ਕੀਤੀ ਜਾਵੇਗੀ।