ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਮੁਅੱਤਲ ਡੀ.ਆਈ.ਜੀ. ਐੱਚ.ਐੱਸ ਭੁੱਲਰ ਨੂੰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪਿਛਲੇ ਬੁੱਧਵਾਰ ਨੂੰ ਹਾਈ ਕੋਰਟ ਨੇ ਇਸ ਮਾਮਲੇ ਵਿਚ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖਿਆ ਸੀ, ਜੋ ਅੱਜ ਸੁਣਾਇਆ ਗਿਆ ਹੈ। 

ਦੱਸ ਦਈਏ ਕਿ ਐੱਚ. ਐੱਸ. ਭੁੱਲਰ 'ਤੇ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹਨ। CBI ਵੱਲੋਂ ਕ੍ਰਿਸ਼ਨੂ ਨਾਂ ਦੇ ਮੁਲਜ਼ਮ ਨੂੰ 5 ਲੱਖ ਰੁਪਏ ਲੈਂਦਿਆਂ ਕਾਬੂ ਕੀਤਾ ਗਿਆ ਸੀ ਤੇ ਫ਼ਿਰ ਉਸ ਦੀ ਨਿਸ਼ਾਨਦੇਹੀ 'ਤੇ ਪੰਜਾਬ ਪੁਲਸ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਭੁੱਲਰ ਦੀ ਗ੍ਰਿਫ਼ਤਾਰੀ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਹੋਈ ਸੀ, ਜਦੋਂ ਉਹ ਇਕ ਸਕ੍ਰੈਪ ਡੀਲਰ ਤੋਂ ਕਥਿਤ ਤੌਰ 'ਤੇ ਰਿਸ਼ਵਤ ਵਜੋਂ 8 ਲੱਖ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਇਸ ਮਾਮਲੇ ਵਿਚ ਤਫ਼ਤੀਸ਼ ਦੌਰਾਨ ਜਦੋਂ ਭੁੱਲਰ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਤਾਂ ਉੱਥੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਹੋਇਆ ਸੀ।