ਅੰਮ੍ਰਿਤਸਰ ਵਿੱਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ; ਪੁਲਿਸ ਜਾਂਚ ਵਿੱਚ ਜੁਟੀ

ਅੰਮ੍ਰਿਤਸਰ ਵਿੱਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ; ਪੁਲਿਸ ਜਾਂਚ ਵਿੱਚ ਜੁਟੀ

ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਬੀਤੇ ਕੱਲ ਇੱਕ 18 ਸਾਲ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਔਜਲਾ ਦੇ ਰਹਿਣ ਵਾਲੇ ਅਭਿਸ਼ੇਕ ਅਭੀ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇੱਕ ਵਿਅਕਤੀ ਤੇ ਕਤਲ ਦਾ ਸ਼ੱਕ ਜਤਾਇਆ ਹੈ ਜੋ ਕੱਲ ਤੋਂ ਫਰਾਰ ਹੈ।

ਮ੍ਰਿਤਕ ਦੇ ਪਰਿਵਾਰ ਮੈਂਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਭਿਸ਼ੇਕ ਵੈਲਡਰ ਵਜੋਂ ਕੰਮ ਕਰਦਾ ਸੀ। ਬੀਤੇ ਕੱਲ੍ਹ ਆਪਣੇ ਉਸਤਾਦ ਨਾਲ ਅੰਮ੍ਰਿਤਸਰ ਗਿਆ ਸੀ, ਜਿੱਥੇ ਉਨ੍ਹਾਂ ਹੋਟਲ ਵਿੱਚ ਰੂਮ ਬੁੱਕ ਕਰਵਾਇਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਸਤਾਦ ਨੌਜਵਾਨ ਨੂੰ ਕੁਝ ਖੁਆ ਕੇ ਹੋਟਲ ਲੈ ਕੇ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਮਾਮਲਾ ਅੰਮ੍ਰਿਤਸਰ ਦੇ ਇੱਕ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਨੇ ਮ੍ਰਿਤਕ ਦੀ ਲਾਸ਼ ਸੜਕ ’ਤੇ ਰੱਖ ਕੇ ਹਾਈਵੇਅ ਜਾਮ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਮੰਗ ਕਰ ਰਹੇ ਸਨ ਕਿ ਦੋਸ਼ੀ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਏ।

ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਪੁਲਿਸ ਵੱਲੋਂ ਇਹ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ ।