- Updated: May 03, 2024 05:54 PM
ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲਗਾ ਜਦੋਂ ਤਲਬੀਰ ਸਿੰਘ ਗਿੱਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ।
ਤਲਬੀਰ ਸਿੰਘ ਗਿੱਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਾਇਆ। ਤਲਬੀਰ ਗਿੱਲ ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਹਨ ਅਤੇ ਉਹ 2022 'ਚ ਵਿਧਾਨਸਭਾ ਚੋਣ ਲੜ ਚੁੱਕੇ ਹਨ।