ਖੰਨਾ ''ਚ ਡੀਜ਼ਲ ਨਾਲ ਭਰਿਆ ਟੈਂਕਰ ਫਟਿਆ , ਫਲਾਈਓਵਰ ’ਤੇ ਮਚੇ ਅੱਗ ਦੇ ਭਾਂਬੜ, ਰੋਡ ਕਰਵਾਇਆ ਬੰਦ

ਖੰਨਾ ''ਚ ਡੀਜ਼ਲ ਨਾਲ ਭਰਿਆ ਟੈਂਕਰ ਫਟਿਆ , ਫਲਾਈਓਵਰ ’ਤੇ ਮਚੇ ਅੱਗ ਦੇ ਭਾਂਬੜ, ਰੋਡ ਕਰਵਾਇਆ ਬੰਦ

ਖੰਨਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਨੈਸ਼ਨਲ ਹਾਈਵੇ ‘ਤੇ ਇੱਕ ਤੇਲ ਟੈਂਕਰ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਦੂਰ-ਦੂਰ ਤੱਕ ਫੈਲ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਪੁਲਿਸ ਨੇ ਅਹਿਤਿਆਤ ਵਜੋਂ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕੀਤਾ ਹੋਇਆ ਹੈ। ਹਾਈਵੇ ‘ਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਕਾਰਨ ਜਾਮ ਦੀ ਸਥਿਤੀ ਬਣੀ ਹੋਈ ਹੈ।

ਜਾਣਕਾਰੀ ਅਨੁਸਾਰ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਲੁਧਿਆਣਾ ਤੋਂ ਡੀਜ਼ਲ ਦਾ ਟੈਂਕਰ ਅੰਬਾਲਾ ਵੱਲ ਕਿਤੇ ਸਪਲਾਈ ਕਰਨ ਜਾ ਰਿਹਾ ਸੀ। ਖੰਨਾ ਦੇ ਅਮਲੋਹ ਰੋਡ ਚੌਕ ਨੇੜੇ ਪੁਲ 'ਤੇ ਪਤਾ ਨਹੀਂ ਕਿਵੇਂ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਦੋਵਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

                        Image

ਦੂਜੇ ਪਾਸੇ ਖੰਨਾ, ਮੰਡੀ ਗੋਬਿੰਦਗੜ੍ਹ ਤੋਂ ਫਾਇਰ ਟੈਂਡਰ ਬੁਲਾ ਕੇ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਦੀ ਵੱਡੀ ਘਟਨਾ ਨੂੰ ਦੇਖਦੇ ਹੋਏ ਐਸਐਸਪੀ ਅਮਨੀਤ ਕੌਂਡਲ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀਐਸਪੀ ਰਾਜੇਸ਼ ਕੁਮਾਰ ਨੂੰ ਮੌਕੇ ’ਤੇ ਭੇਜਿਆ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਪੂਰੇ ਇਲਾਕੇ ਵਿਚ ਅੱਗ ’ਤੇ ਕਾਬੂ ਪਾ ਕੇ ਡੀਜ਼ਲ ਦਾ ਪ੍ਰਭਾਵ ਖ਼ਤਮ ਕਰਨ ਤੋਂ ਬਾਅਦ ਸੜਕ ਨੂੰ ਖੋਲ੍ਹਿਆ ਜਾਵੇਗਾ।