- Updated: October 10, 2026 04:59 PM
ਬਠਿੰਡਾ ਚੰਡੀਗੜ੍ਹ ਕੌਮੀ ਮਾਰਗ 'ਤੇ ਤਪਾ ਸਥਿਤ ਇਕ ਹੋਟਲ ਵਿਚ ਨੌਜਵਾਨ ਨੇ ਮਹਿਲਾ ਦੋਸਤ ਦਾ ਤੇਜ਼ਧਾਰ ਹਥਿਆਰ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਬਰੀਕੀ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੀ ਦੁਪਹਿਰ ਜਸਪ੍ਰੀਤ ਕੌਰ ਅਤੇ ਅਮਨਦੀਪ ਸਿੰਘ ਤਪਾ ਹੋਟਲ ਵਿਚ ਆਏ ਸਨ।
ਅਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਬਾਸੀ ਬਦਰਾ ਨੇ ਜਸਪ੍ਰੀਤ ਕੌਰ ਦਾ ਕਿਸੇ ਤੇਜ਼ਧਾਰ ਨਾਲ ਕਤਲ ਕਰ ਦਿੱਤਾ ਤੇ ਉਥੋਂ ਫਰਾਰ ਹੋ ਗਿਆ। ਜਦ ਕਾਫੀ ਦੇਰ ਤੱਕ ਅਮਨਦੀਪ ਸਿੰਘ ਵਾਪਸ ਨਾ ਆਇਆ ਤਾਂ ਹੋਟਲ ਵਾਲਿਆਂ ਨੂੰ ਸ਼ੱਕ ਪਿਆ। ਉਨ੍ਹਾਂ ਨੇ ਚਾਬੀ ਨਾਲ ਹੋਟਲ ਦਾ ਕਮਰਾ ਖੋਲ੍ਹ ਕੇ ਵੇਖਿਆ ਤਾਂ ਔਰਤ ਦੀ ਲਾਸ਼ ਪਈ ਸੀ, ਜਿਸ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਔਰਤ ਜਸਪ੍ਰੀਤ ਕੌਰ ਦੇ ਪਤੀ ਮੰਗਾ ਸਿੰਘ ਦੇ ਬਿਆਨਾਂ 'ਤੇ ਅਮਨਦੀਪ ਸਿੰਘ ਬਦਰਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਦੋਸ਼ੀ ਨੂੰ ਫੜਨ ਲਈ ਵੱਖ ਵੱਖ ਟੀਮਾਂ ਭੇਜੀਆਂ ਗਈਆਂ ਹਨ ਤਾਂ ਜੋ ਉਸ ਨੂੰ ਜਲਦੀ ਫੜਿਆ ਜਾਵੇ।