ਤਰਨਤਾਰਨ ''ਚ ਡਰੋਨ ਰਾਹੀਂ ਭੇਜੀ ਕਰੋੜਾਂ ਦੀ ਨਸ਼ੇ ਦੀ ਖੇਪ ਬਰਾਮਦ, ਪੁਲਸ ਨੂੰ ਵੱਡੀ ਕਾਮਯਾਬੀ

ਤਰਨਤਾਰਨ ''ਚ ਡਰੋਨ ਰਾਹੀਂ ਭੇਜੀ ਕਰੋੜਾਂ ਦੀ ਨਸ਼ੇ ਦੀ ਖੇਪ ਬਰਾਮਦ, ਪੁਲਸ ਨੂੰ ਵੱਡੀ ਕਾਮਯਾਬੀ

ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ’ਚ ਡਰੋਨ ਰਾਹੀਂ ਪੁੱਜੀ 4 ਕਿਲੋ 905 ਗ੍ਰਾਮ ਅਫੀਮ ਅਤੇ 4 ਕਿਲੋ 34 ਗ੍ਰਾਮ ਹੈਰੋਇਨ ਬਰਾਮਦ ਕਰਨ ’ਚ ਵੱਖ-ਵੱਖ ਦੋ ਥਾਣਿਆਂ ਦੀ ਪੁਲਸ ਨੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਜਿਸ ਦੇ ਸੰਬੰਧ ’ਚ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਮਿਲੇ ਸਖਤ ਹੁਕਮਾ ਤਹਿਤ ਤਰਨਤਰਨ ਪੁਲਸ ਵੱਲੋਂ ਸਰਹੱਦੀ ਇਲਾਕਿਆਂ ’ਚ ਗਸ਼ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਥਾਣਾ ਸਰਾਏ ਅਮਾਨਤ ਖਾਨ ਦੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਪਿੰਡ ਕਲਸ ਵਿਖੀ ਐੱਸ. ਐੱਚ. ਓ. ਬਲਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਸਾਂਝੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਖੇਤਾਂ ’ਚ ਡਿੱਗੇ ਹੋਏ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 4 ਕਿਲੋ 34 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਦਕਿ ਇਸ ਦੇ ਪੈਕਿੰਗ ਮਟੀਰੀਅਲ ਦਾ ਵਜ਼ਨ 402 ਗ੍ਰਾਮ ਪਾਇਆ ਗਿਆ । ਜਿਸ ਦੇ ਸੰਬੰਧ ’ਚ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਨਪਛਾਤੀ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।

ਡੀ.ਆਈ.ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਮਾੜੀ ਕੰਬੋਕੇ ਵਿਖੇ ਖੇਤਾਂ ’ਚ ਡਿੱਗੇ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ ਜਿਸ ਦੀ ਤਰਾਸ਼ੀ ਲੈਣ ਦੌਰਾਨ ਉਸ ’ਚੋਂ 4 ਕਿਲੋ 905 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ ਜਸਦੀ ਜਦਕਿ ਪੈਕਿੰਗ ਮਟੀਰੀਅਲ ਦਾ ਵਜ਼ਨ 677 ਗ੍ਰਾਮ ਪਾਇਆ ਗਿਆ ਹੈ। ਡੀ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇਹ ਦੋਵੇਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਭੇਜੀਆਂ ਗਈਆਂ ਸਨ। ਜਿਸ ਦੇ ਸਬੰਧ ’ਚ ਪੁਲਸ ਵੱਲੋਂ ਦੋ ਵੱਖ-ਵੱਖ ਮਾਮਲੇ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕਰ ਲਏ ਗਏ ਹਨ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।