- Updated: September 08, 2026 06:19 PM
ਥਾਣਾ ਵੈਰੋਵਾਲ ਅਧੀਨ ਆਉਂਦੇ ਇਲਾਕੇ ਵਿਚ ਬੀਤੀ ਰਾਤ ਦੋ ਗੱਡੀਆਂ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 6 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਵਿੱਫਟ ਕਾਰ ਵਿਚ 4 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਅਜੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖਡੂਰ ਸਾਹਿਬ ਅਤੇ ਸੁਖਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕਾਜੀਕੋਟ ਦੀ ਮੌਤ ਹੋ ਗਈ।
ਦੂਜੀ ਐਕਸਯੂਵੀ ਗੱਡੀ ਵਿਚ 5 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ ਸੰਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮੁੱਛਲ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਬਾਕੀ ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਥਾਣਾ ਵੈਰੋਵਾਲ ਦੀ ਪੁਲਸ ਵਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।