- Updated: October 07, 2026 11:12 AM
ਤਰਨਤਾਰਨ ਵਿੱਚ ਅੱਜ ਸਵੇਰੇ ਦੋ ਨੌਜਵਾਨਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਚੋਹਲਾ ਸਾਹਿਬ ਨੇੜੇ ਵਾਪਰੀ। ਦੋਵਾਂ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਸ ਸ਼ੁਰੂ ਕਰ ਦਿੱਤੀ।
ਮ੍ਰਿਤਕਾਂ ਦੀ ਪਛਾਣ ਪੱਖੋਪੁਰ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਅਤੇ ਖਾਰਾ ਦੇ ਰਹਿਣ ਵਾਲੇ ਬਿੱਲਾ ਵਜੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਉਮਰ 27 ਤੋਂ 30 ਸਾਲ ਦੇ ਵਿਚਕਾਰ ਸੀ।
ਪੁਲਿਸ ਅਨੁਸਾਰ, ਦੋਵਾਂ ਨੌਜਵਾਨਾਂ ਦਾ ਕਤਲ ਕਿਸੇ ਹੋਰ ਥਾਂ 'ਤੇ ਕੀਤਾ ਗਿਆ ਸੀ ਅਤੇ ਮੁਲਜ਼ਮਾਂ ਨੇ ਫਰਾਰ ਹੋਣ ਤੋਂ ਪਹਿਲਾਂ ਉਨ੍ਹਾਂ ਦੀਆਂ ਲਾਸ਼ਾਂ ਚੋਹਲਾ ਸਾਹਿਬ ਵਿਖੇ ਸੁੱਟ ਦਿੱਤੀਆਂ ਸਨ।
ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਉਹ ਇਸ ਘਟਨਾ ਦੇ ਪਿੱਛੇ ਦੇ ਮਕਸਦ ਅਤੇ ਮੁਲਜ਼ਮ ਦੀ ਪਛਾਣ ਬਾਰੇ ਜਾਂਚ ਕਰ ਰਹੀ ਹੈ।