ਪੰਜਾਬ ਕਾਂਗਰਸ ਚੋਂ ਭਾਜਪਾ ਵਿਚ ਸ਼ਾਮਲ ਹੋਏ ਤੇਜਿੰਦਰ ਪਾਲ ਸਿੰਘ ਬਿੱਟੂ,ਲੱਗਾ ਵੱਡਾ ਝਟਕਾ

ਪੰਜਾਬ ਕਾਂਗਰਸ ਚੋਂ ਭਾਜਪਾ ਵਿਚ ਸ਼ਾਮਲ ਹੋਏ ਤੇਜਿੰਦਰ ਪਾਲ ਸਿੰਘ ਬਿੱਟੂ,ਲੱਗਾ ਵੱਡਾ ਝਟਕਾ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ।ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਸਨ। ਉਹ ਅੱਜ ਦਿੱਲੀ 'ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ 'ਚ ਭਾਜਪਾ 'ਚ ਸ਼ਾਮਲ ਹੋਏ। ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿਲ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ।

ਬਿੱਟੂ ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਇਕ ਵਾਰ ਚੋਣ ਲੜ ਚੁੱਕੇ ਹਨ। ਬਿੱਟੂ ਪਿਛਲੇ ਕੁਝ ਸਮੇਂ ਤੋਂ ਕਾਂਗਰਸ 'ਚ ਕਿਤੇ ਨਜ਼ਰ ਨਹੀਂ ਆ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਇਸ ਅਣਦੇਖੀ ਕਾਰਨ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਲਿਆ।ਜਾਣਕਾਰੀ ਮੁਤਾਬਕ ਬਿੱਟੂ ਅੱਜ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਅਮਿਤ ਸ਼ਾਹ ਦੇ ਨਾਲ ਪੰਜਾਬ ਅਤੇ ਹਿਮਾਚਲ ਦੀ ਵੱਡੀ ਲੀਡਰਸ਼ਿਪ ਵੀ ਉੱਥੇ ਮੌਜੂਦ ਰਹੇਗੀ। ਬਿੱਟੂ ਦਾ ਪੰਜਾਬ ਵਿੱਚ ਕਾਫੀ ਪ੍ਰਭਾਵ ਹੈ।

ਦੱਸ ਦੇਈਏ ਕਿ ਬਿੱਟੂ ਕਰੀਬ 12 ਸਾਲਾਂ ਤੋਂ ਰਾਜਨੀਤੀ ਤੋਂ ਦੂਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਲ 2017 'ਚ ਮੁੜ ਕਾਂਗਰਸ ਲਈ ਕੰਮ ਕਰਨਾ ਸ਼ੁਰੂ ਕੀਤਾ ਸੀ । ਉਨ੍ਹਾਂ ਦੇ ਅਚਾਨਕ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਨਾਲ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ, ਕਿਉਂਕਿ ਇਸ ਨਾਲ ਜਲੰਧਰ ਸਮੇਤ ਪੰਜਾਬ ਦੀਆਂ ਕਈ ਸੀਟਾਂ 'ਤੇ ਕਾਂਗਰਸ ਨੂੰ ਨੁਕਸਾਨ ਹੋਵੇਗਾ।