- Updated: May 08, 2026 07:46 PM
ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਟੀਵੀਕੇ (TVK) ਮੁਖੀ ਵਿਜੇ ਭਲਕੇ ਸ਼ਨੀਵਾਰ ਸਵੇਰੇ 11 ਵਜੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਵਿਧਾਨ ਸਭਾ ਚੋਣਾਂ ਵਿੱਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਰਾਜ ਵਿੱਚ ਨਵੀਂ ਸਰਕਾਰ ਦੇ ਗਠਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਸ਼ੁੱਕਰਵਾਰ ਦੇਰ ਸ਼ਾਮ ਤਾਮਿਲਨਾਡੂ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਵਿਜੇ ਨੂੰ ਸਰਕਾਰ ਬਣਾਉਣ ਦਾ ਰਸਮੀ ਸੱਦਾ ਦਿੱਤਾ। ਇਸ ਤੋਂ ਪਹਿਲਾਂ ਵਿਜੇ ਨੇ ਰਾਜਭਵਨ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਵਿਜੇ ਦਾ ਮੁੱਖ ਮੰਤਰੀ ਬਣਨਾ ਰਾਜ ਦੀ ਸਿਆਸਤ ਵਿੱਚ ਇੱਕ ਬਹੁਤ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।
ਸੂਤਰਾਂ ਅਨੁਸਾਰ, ਇਸ ਇਤਿਹਾਸਕ ਸਹੁੰ ਚੁੱਕ ਸਮਾਗਮ ਵਿੱਚ ਕਈ ਵੱਡੇ ਸਿਆਸੀ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰ ਸਕਦੇ ਹਨ। ਤਾਮਿਲਨਾਡੂ ਦੇ ਲੋਕਾਂ ਲਈ ਸ਼ਨੀਵਾਰ ਦਾ ਦਿਨ ਕਾਫ਼ੀ ਮਹੱਤਵਪੂਰਨ ਰਹਿਣ ਵਾਲਾ ਹੈ ਕਿਉਂਕਿ ਸੂਬੇ ਨੂੰ ਇੱਕ ਨਵਾਂ ਲੀਡਰ ਮਿਲਣ ਜਾ ਰਿਹਾ ਹੈ।