ਦਸ਼ਮੇਸ਼ ਪਿਤਾ ਦਾ 357ਵਾਂ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ

ਦਸ਼ਮੇਸ਼ ਪਿਤਾ ਦਾ 357ਵਾਂ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ

17 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਅਤੇ ਪਟਨਾ ਸਾਹਿਬ ਦੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਦੇ ਨਾਲ ਮਨਾਇਆ ਗਿਆ।

ਇਸ ਦੌਰਾਨ ਪੰਥ ਦੇ ਨਾਮਵਰ ਰਾਗੀ ਭਾਈ ਅਨੰਤਵੀਰ ਸਿੰਘ USA, ਗੁਰਮੀਤ ਸਿੰਘ ਸ਼ਾਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਪ੍ਰੀਤ ਸਿੰਘ ਯਮੁਨਾਨਗਰ ਵਾਲੇ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ ਪ੍ਰਚਾਰਕ, ਢਾਡੀ ਤੇ ਕਵੀਸ਼ਰੀ ਜਥੇ ਗੁਰਬਾਣੀ ਤੇ ਗੁਰ-ਇਤਿਹਾਸ ਦੀ ਸਾਂਝ ਪਾ ਕੇ ਸੰਗਤਾਂ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਪਰਉਪਕਾਰ ਨਾਲ ਜੋੜਿਆ।

                         Image

ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਗਵਰਨਰ ਰਜਿੰਦਰ ਅਰਲੇਕਰ ਵੀ ਤਖ਼ਤ ਸ੍ਰੀ ਹਰਮਿੰਦਰ ਸਾਹਿਬ ਜੀ ਪਟਨਾ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਦੀਵਾਨ ਹਾਲ ਵਿੱਚ ਹੀ ਸੰਗਤਾਂ ਨੂੰ ਗੁਰੂ ਸਾਹਿਬ ਦੀਆ ਨਿਸ਼ਾਨੀਆਂ ਤੀਰ, ਦਸਤਖ਼ਤ ਕੀਤੇ ਹੁਕਮਨਾਮਾ, ਖੜਾਵਾਂ ਦੇ ਦਰਸ਼ਨ ਕਰਵਾਏ ਗਏ।