ਕੈਨੇਡਾ ਤੋਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ''ਚ ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਇ ਵੱਡੀ ਕਾਰਵਾਈ। 

ਕੈਨੇਡਾ ਤੋਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ''ਚ ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਇ ਵੱਡੀ ਕਾਰਵਾਈ। 

ਕੈਨੇਡਾ ਤੋਂ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੇ ਉਕਤ ਇਮੀਗ੍ਰੇਸ਼ਨ ਦਫ਼ਤਰ ਦੇ ਮਾਲਕ ਖ਼ਿਲਾਫ਼ ਨੋਟਿਸ ਜਾਰੀ ਕਰਕੇ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ। ਨੋਟਿਸ ’ਚ ਸਾਫ਼ ਤੌਰ ’ਤੇ ਲਿਖਿਆ ਗਿਆ ਹੈ ਕਿ 20 ਤਾਰੀਖ਼ ਤੱਕ ਆਪਣਾ ਸਪੱਸ਼ਟੀਕਰਨ ਦਿਓ।

                                       Image

ਇਸ ਸਬੰਧੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਸਪੱਸ਼ਟੀਕਰਨ 20 ਤਾਰੀਖ਼ ਤਕ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਆਪ ਪੇਸ਼ ਕਰੋ ਕਿ ਕਿਉਂ ਨਾ ਉਕਤ ਕਾਰਨਾਂ ਕਰਕੇ ਤੁਹਾਡਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ। ਮਿੱਥੇ ਸਮੇਂ ਅੰਦਰ ਨਿੱਜੀ ਤੌਰ ’ਤੇ ਪੇਸ਼ ਨਾ ਹੋਣ ਦੀ ਸੂਰਤ ਵਿਚ ਇਹ ਸਮਝ ਲਿਆ ਜਾਵੇਗਾ ਕਿ ਉਹ ਇਸ ਸਬੰਧ ’ਚ ਕੁਝ ਵੀ ਕਹਿਣਾ ਨਹੀਂ ਚਾਹੁੰਦੇ ਤੇ ਉਪਰੋਕਤ ਦਰਸਾਏ ਕਾਰਨਾਂ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਅਧੀਨ ਕਾਰਵਾਈ ਅਮਲ ’ਚ ਲਿਆਉਂਦੇ ਹੋਏ ਬਿਨਾਂ ਕੋਈ ਹੋਰ ਨੋਟਿਸ ਦਿੱਤੇ ਲਾਇਸੈਂਸ ਕੈਂਸ ਕਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਪੰਜਾਬ ਦੇ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੈਨੇਡਾ ਸਰਕਾਰ ਨੇ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਦਸਤਾਵੇਜ਼ ਜਾਅਲੀ ਪਾਏ ਹਨ, ਜਿਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਡਿਪੋਰਟ ਕਰਨ ਦਾ ਫ਼ੈਸਲਾ ਲਿਆ ਹੈ। ਦੱਸ ਦੇਈਏ ਕਿ ਅੱਜ ਸਵੇਰੇ ਜਲੰਧਰ ਪੁਲਸ ਨੇ ਉਕਤ ਟਰੈਵਲ ਏਜੰਟ ਦੇ ਦਫ਼ਤਰ ’ਚ ਛਾਪਾ ਮਾਰਿਆ ਸੀ ਪਰ ਉਸ ਦੌਰਾਨ ਉਕਤ ਇਮੀਗ੍ਰੇਸ਼ਨ ਸੈਂਟਰ ਬੰਦ ਮਿਲਿਆ ਸੀ।