ਪੰਜਾਬ ਨੂੰ ਕੇਂਦਰ ਨੇ ਦਿਤਾ ਇੱਕ ਹੋਰ ਝਟਕਾ, ਕਰਜ਼ਾ ਲੈਣ ਦੀ ਸੀਮਾ ’ਤੇ 2300 ਕਰੋੜ ਰੁਪਏ ਦੀ ਕੀਤੀ ਕਟੌਤੀ

 ਪੰਜਾਬ ਨੂੰ ਕੇਂਦਰ ਨੇ ਦਿਤਾ ਇੱਕ ਹੋਰ ਝਟਕਾ, ਕਰਜ਼ਾ ਲੈਣ ਦੀ ਸੀਮਾ ’ਤੇ 2300 ਕਰੋੜ ਰੁਪਏ ਦੀ ਕੀਤੀ ਕਟੌਤੀ

ਕੇਂਦਰ ਸਰਕਾਰ ਨੇ ਪੰਜਾਬ ਨੂੰ ਇਕ ਹੋਰ ਵਿੱਤੀ ਝਟਕਾ ਦਿਤਾ ਹੈ। ਕੇਂਦਰ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਸੀਮਾ ’ਚ ਕਟੌਤੀ ਕੀਤੀ ਹੈ। ਕੇਂਦਰ ਨੇ ਕਰੀਬ 2300 ਕਰੋੜ ਰੁਪਏ ਦੀ ਕਟੌਤੀ ਕੀਤੀ। ਕੇਂਦਰੀ ਵਿੱਤ ਮੰਤਰਾਲੇ ਨੇ ਇਸ ਵਾਰ ਪਾਵਰਕਾਮ ਦੇ ਸਾਲ 2022-23 ਦੇ 4700 ਕਰੋੜ ਰੁਪਏ ਦੇ ਵਿੱਤੀ ਘਾਟੇ ਦਾ ਹਵਾਲਾ ਦਿੰਦਿਆਂ ਕਿਹਾ ਕਿ 2023-24 ਦੀ ਸੂਬੇ ਦੀ ਕਰਜ਼ਾ ਲੈਣ ਦੀ ਮਨਜ਼ੂਰਸ਼ੁਦਾ ਹੱਦ ’ਚ 2300 ਕਰੋੜ ਦੀ ਕਟੌਤੀ ਕੀਤੀ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਸ ਬਾਰੇ ਜਾਣੂ ਕਰਵਾ ਦਿਤਾ ਕਿ ਸਾਲ 2023-24 ਲਈ ਸੂਬੇ ਦੀ ਕਰਜ਼ਾ ਲੈਣ ਦੀ ਸੀਮਾ 45,730.35 ਕਰੋੜ ਰੁਪਏ ਹੈ ਜਿਸ ’ਚ ਹੁਣ 2300 ਕਰੋੜ ਦੀ ਕਟੌਤੀ ਕੀਤੀ ਜਾਵੇਗੀ। ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੇ ਸੂਬੇ ਲਈ ਇਹ ਕਟੌਤੀ ਨਵੀਂ ਚੁਣੌਤੀ ਪੇਸ਼ ਕਰਨ ਵਾਲੀ ਹੈ। ਨਵੇਂ ਕੇਂਦਰੀ ਪੱਤਰ ਨੇ ਸੂਬੇ ਦੇ ਵਿੱਤ ਵਿਭਾਗ ਵਿਚ ਕਾਫ਼ੀ ਹਿਲਜੁਲ ਪੈਦਾ ਕਰ ਦਿੱਤੀ ਹੈ ਕਿਉਂਕਿ ਸੂਬੇ ਵਿਚ ਪਹਿਲਾਂ ਹੀ ਵਸੀਲਿਆਂ ਦੀ ਕਮੀ ਹੈ।