- Updated: October 04, 2023 09:16 PM
ਪਲਾਟ ਘੁਟਾਲੇ 'ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਬਠਿੰਡਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਨਪ੍ਰੀਤ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮਨਪ੍ਰੀਤ ਦੇ ਕਾਨੂੰਨੀ ਵਕੀਲ ਐਡਵੋਕੇਟ ਐਸਐਸ ਭਿੰਡਰ ਨੇ ਕਿਹਾ ਕਿ ਅਸੀਂ ਮਨਪ੍ਰੀਤ ਬਾਦਲ ਨੂੰ ਜ਼ਮਾਨਤ ਦੇਣ ਦੇ ਹੱਕ ਵਿੱਚ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ, ਪਰ ਅਦਾਲਤ ਨੇ ਸਾਡੀਆਂ ਦਲੀਲਾਂ ਨਾਲ ਸਹਿਮਤ ਨਾ ਹੋਣ ਕਾਰਨ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿਤੀ ਹੈ। ਹੁਣ ਅਸੀਂ ਜ਼ਮਾਨਤ ਲਈ ਹਾਈ ਕੋਰਟ ਜਾਵਾਂਗੇ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਜਾਇਦਾਦ ਦੀ ਖਰੀਦ ਵਿੱਚ ਬੇਨਿਯਮੀਆਂ ਦੇ ਦੋਸ਼ ਹੇਠ ਭਾਜਪਾ ਆਗੂ ਮਨਪ੍ਰੀਤ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਨਪ੍ਰੀਤ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਬਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ।