- Updated: December 30, 2022 07:41 PM
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉਪ ਪ੍ਰਧਾਨ ਆਈ. ਐੱਸ. ਬਿੰਦਰਾ ਦੇ ਭਤੀਜੇ ਹਰੀਸ਼ ਸਿੰਘ ਦੀ ਕੈਨੇਡਾ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹਰੀਸ਼ ਸਿੰਘ ਮਹਿਜ਼ 2 ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ’ਤੇ ਕੈਨੇਡਾ (ਬ੍ਰੈਂਪਟਨ) ਗਿਆ ਸੀ। ਪੁੱਤ ਦੇ ਕੈਨੇਡਾ ਜਾਣ ਦਾ ਅਜੇ ਪਰਿਵਾਰ ਵਜੋਂ ਜਸ਼ਨ ਮਨਾਇਆ ਜਾ ਰਿਹਾ ਸੀ ਕਿ ਅਚਾਨਕ ਹਰੀਸ਼ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਰਿਵਾਰ ਵਿਚ ਕੋਹਰਾਮ ਮਚ ਗਿਆ। ਹਰੀਸ਼ ਸਿੰਘ ਦੀ ਮੌਤ ਦੀ ਖ਼ਬਰ ਜਿਵੇਂ ਹੀ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿਚ ਚੀਕ ਚਿਹਾੜਾ ਮਚ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।