ਪ੍ਰਧਾਨ ਮੰਤਰੀ ਡਿਗਰੀ ਮਾਮਲੇ ’ਚ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

ਪ੍ਰਧਾਨ ਮੰਤਰੀ ਡਿਗਰੀ ਮਾਮਲੇ ’ਚ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

ਗੁਜਰਾਤ ਹਾਈ ਕੋਰਟ ਨੇ ਸ਼ੁਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿਤਾ, ਜਿਸ ’ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ’ਤੇ ਟਿਪਣੀ ਨਾਲ ਜੁੜੇ ਅਪਰਾਧਕ ਮਾਣਹਾਨੀ ਦੇ ਮਾਮਲੇ ’ਚ ਉਨ੍ਹਾਂ ਨੂੰ ਜਾਰੀ ਸੰਮਨ ਰੱਦ ਕਰਨ ਦੀ ਮੰਗ ਕੀਤੀ ਸੀ।

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅਪਣੀਆਂ ਪਟੀਸ਼ਨਾਂ ਰਾਹੀਂ ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਜਾਰੀ ਸੰਮਨ ਅਤੇ ਉਸ ਤੋਂ ਬਾਅਦ ਸੈਸ਼ਨ ਕੋਰਟ ਦੇ ਸੰਮਨ ਵਿਰੁਧ ਉਨ੍ਹਾਂ ਦੀ ਮੁੜ ਵਿਚਾਰ ਅਰਜ਼ੀ ਰੱਦ ਕਰਨ ਦੇ ਹੁਕਮ ਨੂੰ ਚੁਨੌਤੀ ਦਿਤੀ ਸੀ। ਜਸਟਿਸ ਹਸਮੁਖ ਸੁਥਾਰ ਨੇ ਅਰਜ਼ੀਆਂ ਨੂੰ ਖਾਰਜ ਕਰ ਦਿਤਾ ਅਤੇ ਦੋਹਾਂ ਸਿਆਸਤਦਾਨਾਂ ਨੂੰ ਹੇਠਲੀ ਅਦਾਲਤ ’ਚ ਜਾਣ ਦਾ ਹੁਕਮ ਦਿਤਾ।

ਅਪ੍ਰੈਲ 2016 ’ਚ ਤਤਕਾਲੀ ਮੁੱਖ ਸੂਚਨਾ ਅਧਿਕਾਰੀ (ਸੀ.ਆਈ.ਸੀ.) ਐਮ. ਸ਼੍ਰੀਧਰ ਆਚਾਰੂਲੂ ਨੇ ਦਿੱਲੀ ਯੂਨੀਵਰਸਿਟੀ ਅਤੇ ਗੁਜਰਾਤ ਯੂਨੀਵਰਸਿਟੀ ਨੂੰ ਹੁਕਮ ਦਿਤਾ ਸੀ ਕਿ ਉਹ ਕੇਜਰੀਵਾਲ ਨੂੰ ਮੋਦੀ ਦੀ ਡਿਗਰੀ ਬਾਰੇ ਜਾਣਕਾਰੀ ਦੇਣ। ਜੀ.ਯੂ. ਨੇ ਇਸ ਹੁਕਮ ਦੇ ਵਿਰੁਧ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਅਤੇ ਅਦਾਲਤ ਨੇ ਇਸ ’ਤੇ ਰੋਕ ਲਗਾ ਦਿਤੀ। ਗੁਜਰਾਤ ਹਾਈ ਕੋਰਟ ਵਲੋਂ ਸੀਆਈਸੀ ਦੇ ਹੁਕਮ ’ਤੇ ਰੋਕ ਲਗਾਉਣ ਤੋਂ ਬਾਅਦ ਕੇਜਰੀਵਾਲ ਅਤੇ ਸਿੰਘ ਵਿਰੁਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।