ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਂਗਕਾਂਗ ''ਚ ਹੋਈ ਮੌਤ

ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਂਗਕਾਂਗ ''ਚ ਹੋਈ ਮੌਤ

ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਹਾਂਗਕਾਂਗ ਤੋਂ ਸਾਹਮਣੇ ਆਈ ਹੈ। ਇਥੇ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਦਾ ਰਹਿਣ ਵਾਲਾ ਸੀ। ਨਿਰਮਲ ਸਿੰਘ ਮਾਂ-ਪਿਓ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਸੁਰਜਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ।
ਐਤਵਾਰ ਨੂੰ ਉਸ ਦੇ ਪੁੱਤਰ ਨਿਰਮਲ ਸਿੰਘ ਦੇ ਦੋਸਤਾਂ ਨੇ ਫੋਨ 'ਤੇ ਦੱਸਿਆ ਕਿ ਨਿਰਮਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਤੇ ਉਹ ਪਿਛਲੇ ਦਿਨਾਂ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸੀ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਨਾਲ ਮਾਪਿਆਂ ਦਾ ਰੋ-ਰੋ ਬੁਰਾ ਹਾਲ ਜਦਕਿ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।