1 ਨਵੰਬਰ ਨੂੰ ਹੋਣ ਵਾਲੀ ਮਹਾਡਿਬੇਟ ਦੀ ਜਗ੍ਹਾ ਬਦਲ ਦਿੱਤੀ ਗਈ।  

1 ਨਵੰਬਰ ਨੂੰ ਹੋਣ ਵਾਲੀ ਮਹਾਡਿਬੇਟ ਦੀ ਜਗ੍ਹਾ ਬਦਲ ਦਿੱਤੀ ਗਈ।  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀਆਂ ਨਾਲ ਮਹਾਡਿਬੇਟ ਕਰਨ ਲਈ ਤਿਆਰ ਬਰ ਤਿਆਰ ਹਨ। ਇਹ ਬਹਿਸ ਇਕ ਨਵੰਬਰ ਨੂੰ ਹੋਵੇਗੀ ਪਰ ਹੁਣ ਇਸ ਬਹਿਸ ਦਾ ਸਥਾਨ ਬਦਲ ਦਿੱਤਾ ਗਿਆ ਹੈ। ਬਹਿਸ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਦੀ ਬੁਕਿੰਗ ਕਰਵਾਈ ਗਈ ਹੈ।  

ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਹਿਸ ਲਈ ਟੈਗੋਰ ਥੀਏਟਰ ਦੀ ਬੁਕਿੰਗ ਕਰਵਾਈ ਸੀ ਪਰ ਟੈਗੋਰ ਥੀਏਟਰ ਸੁਸਾਇਟੀ ਨੇ ਇਸ ਲਈ ਨਾਂਹ ਕਰ ਦਿੱਤੀ ਸੀ।