- Updated: October 05, 2023 06:43 PM
ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਜੋੜੇ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਫਿਰ ਭੜਕ ਗਿਆ ਹੈ। ਦਰਅਸਲ ਅੱਜ ਫਿਰ ਮਹਿਲਾ ਵਿਨੀਤ ਕੌਰ ਵੱਲੋਂ ਮਸ਼ਹੂਰ ਜੋੜੇ ਅਤੇ ਖਾਂਬੜਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਖ਼ਿਲਾਫ਼ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਭੁੱਖ ਹੜਤਾਲ 'ਤੇ ਬੈਠੀ ਵਿਨੀਤ ਕੌਰ ਦਾ ਕਹਿਣਾ ਹੈ ਕਿ ਕੁੱਲ੍ਹੜ ਪਿੱਜ਼ਾ ਜੋੜਾ ਅਤੇ ਉਨ੍ਹਾਂ ਦੇ ਸਮਰਥਕ ਅੰਕੁਰ ਨਰੂਲਾ ਖ਼ਿਲਾਫ਼ ਅਸ਼ਲੀਲਤਾ ਫੈਲਾਉਣ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਨੀਤ ਕੌਰ ਨੇ ਕੁੱਲ੍ਹੜ ਪਿੱਜ਼ਾ ਕੱਪਲ ਦੇ ਵਿਵਾਦ 'ਤੇ ਥਾਣਾ 4 ਦੇ ਬਾਹਰ ਹੰਗਾਮਾ ਕੀਤਾ ਸੀ।

ਵਿਨੀਤ ਕੌਰ ਨੇ ਦੋਸ਼ ਲਾਇਆ ਕਿ ਕੁੱਲ੍ਹੜ ਪਿੱਜ਼ਾ ਜੋੜੇ ਦੀ ਨਿੱਜੀ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਮਾਂ ਨੇ ਕਿਹਾ ਸੀ ਕਿ 70 ਫ਼ੀਸਦੀ ਔਰਤਾਂ ਅਜਿਹਾ ਕਰਦੀਆਂ ਹਨ। ਇਸ ਮਾਮਲੇ ਤੋਂ ਨਾਰਾਜ਼ ਵਿਨੀਤ ਕੌਰ ਨੇ ਕਿਹਾ ਸੀ ਕਿ ਪਤੀ-ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਰਮ ਲਾਹ ਦਿੱਤੀ ਹੈ ਅਤੇ ਨੂੰਹਾਂ-ਧੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੁਲਸ ਨੂੰ 4 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਹੁਣ ਤੱਕ ਮਾਮਲਾ ਦਰਜ ਨਾ ਹੋਣ ਕਾਰਨ ਅੱਜ ਉਹ ਡੀ. ਸੀ. ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਉਕਤ ਕੁੱਲ੍ਹੜ ਪਿੱਜ਼ਾ ਜੋੜਾ ਆਪਣੀ ਇਤਰਾਜ਼ਯੋਗ ਵੀਡੀਓ ਕਾਰਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਹਾਲ ਹੀ 'ਚ ਇਸ ਪੂਰੇ ਮਾਮਲੇ ਨੂੰ ਲੈ ਕੇ ਏ. ਸੀ. ਪੀ. ਦਾ ਬਿਆਨ ਸਾਹਮਣੇ ਆਇਆ ਸੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ 'ਚ 2 ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਤਕਨੀਕੀ ਤੌਰ 'ਤੇ ਅਜੇ ਕੁਝ ਰਿਪਰੋਟਾਂ ਆਉਣੀਆਂ ਬਾਕੀ ਹੈ ਅਤੇ ਮਾਮਲੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।