- Updated: January 08, 2024 01:39 PM
ਕੈਨੇਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਇੱਕ ਉੱਡਦੇ ਜਹਾਜ਼ 'ਚ ਜ਼ਬਰਦਸਤ ਲੜਾਈ ਹੋਈ ਹੈ। ਲੜਾਈ ਇਕ ਪਰਿਵਾਰ ਵਿਚ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਅੰਦਰ ਇਕ ਲੜਕੇ ਨੇ ਆਪਣੇ ਪਰਿਵਾਰ 'ਤੇ ਹਮਲਾ ਕਰ ਦਿਤਾ, ਜਿਸ ਕਾਰਨ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਇਹ ਮਾਮਲਾ 3 ਜਨਵਰੀ ਦਾ ਦੱਸਿਆ ਜਾ ਰਿਹਾ ਹੈ। ਇੱਕ 16 ਸਾਲ ਦਾ ਲੜਕਾ ਫਲਾਈਟ ਦੇ ਅੰਦਰ ਆਪਣੇ ਹੀ ਪਰਿਵਾਰ ਨਾਲ ਲੜਨ ਲੱਗਾ ਅਤੇ ਫਿਰ ਮਾਰਕੁੱਟ ਸ਼ੁਰੂ ਕਰ ਦਿਤੀ। ਲੜਾਈ ਅਤੇ ਹੰਗਾਮੇ ਤੋਂ ਬਾਅਦ ਪਾਇਲਟ ਨੂੰ ਵਿਨੀਪੈਗ ਸ਼ਹਿਰ ਵਿਚ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ 3 ਜਨਵਰੀ ਨੂੰ ਵਾਪਰੀ, ਜਦੋਂ ਏਅਰ ਕੈਨੇਡਾ ਦੀ ਫਲਾਈਟ ਨੰਬਰ 137 ਟੋਰਾਂਟੋ ਤੋਂ ਕੈਲਗਰੀ ਜਾ ਰਹੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾ ਕਰਨ ਵਾਲਾ ਲੜਕਾ ਕੈਨੇਡਾ ਦੇ ਗ੍ਰੈਂਡ ਪ੍ਰੇਰੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦੱਸਿਆ ਕਿ ਉਸ ਨੂੰ ਹਿਰਾਸਤ 'ਚ ਲੈ ਕੇ ਮੈਡੀਕਲ ਜਾਂਚ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਪੁਲਿਸ ਮੁਤਾਬਕ ਕਿਸੇ ਹੋਰ ਦੇ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ ਅਤੇ ਹਮਲੇ ਦੇ ਪਿੱਛੇ ਦਾ ਮਕਸਦ ਸਪੱਸ਼ਟ ਨਹੀਂ ਹੈ। ਹਾਲਾਂਕਿ ਜਿਸ ਮੈਂਬਰ 'ਤੇ ਹਮਲਾ ਕੀਤਾ ਗਿਆ ਸੀ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ ਜਹਾਜ਼ ਨੂੰ 3 ਘੰਟੇ ਦੀ ਦੇਰੀ ਹੋਈ।