- Updated: May 13, 2024 06:27 PM
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਮਜ਼ਬੂਤ ਹੁੰਦਾ ਨਜ਼ਰ ਆ ਰਿਹਾ ਹੈ। ਦੱਸ ਦੇਈਏ ਗੁਰਦਾਸਪੁਰ ਤੋਂ ਉੱਘੇ ਸਮਾਜਸੇਵੀ ਤੇਭਾਜਪਾ ਸਵਰਨ ਸਲਾਰੀਆ, ਅਨੰਦਪੁਰ ਸਾਹਿਬ ਤੋਂ ਬਸਪਾ ਆਗੂ ਨਿਤਿਨ ਨੰਦਾ ਅਤੇ ਲੁਧਿਆਣਾ ਲੋਕ ਸਭਾ ਹਲਕੇ ‘ਚ ਆਜ਼ਾਦ ਸਮਾਜ ਪਾਰਟੀ(ਚੰਦਰਸ਼ੇਖਰ) ਦੇ ਸਾਬਕਾ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ 'ਆਪ' ਸ਼ਾਮਲ ਹੋਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ।
