ਮੁੰਬਈ ‘ਚ ਅੱਤਵਾਦੀ ਹਮਲੇ ਦਾ ਖਤਰਾ ,ਐੱਨਆਈਏ ਨੂੰ ਮਿਲੀ ਈ-ਮੇਲ ਤੋਂ ਬਾਅਦ ਮਹਾਰਾਸ਼ਟਰ ਦੇ ਕਈ ਸ਼ਹਿਰਾਂ ‘ਚ ਅਲਰਟ ਜਾਰੀ

ਮੁੰਬਈ ‘ਚ ਅੱਤਵਾਦੀ ਹਮਲੇ ਦਾ ਖਤਰਾ ,ਐੱਨਆਈਏ ਨੂੰ ਮਿਲੀ ਈ-ਮੇਲ ਤੋਂ ਬਾਅਦ ਮਹਾਰਾਸ਼ਟਰ ਦੇ ਕਈ ਸ਼ਹਿਰਾਂ ‘ਚ ਅਲਰਟ ਜਾਰੀ

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ’ਚ ਅੱਤਵਾਦੀ ਹਮਲੇ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੂੰ ਇਕ ਈ-ਮੇਲ ਮਿਲੀ ਹੈ। ਇਸ ਈ-ਮੇਲ ’ਚ ਮੁੰਬਈ ਵਿਚ ਅੱਤਵਾਦੀ ਹਮਲੇ ਦੀ ਧਮਕੀ ਮਿਲੀ ਹੈ। ਮੇਲ ਭੇਜਣ ਵਾਲੇ ਨੇ ਆਪਣੇ ਆਪ ਨੂੰ ਤਾਲਿਬਾਨੀ ਦੱਸਿਆ ਹੈ। ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਜਾਂਚ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸਮਾਚਾਰ ਏਜੰਸੀ ਨੇ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਐੱਨਆਈਏ ਨੇ ਮੁੰਬਈ ਪੁਿਲਸ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਉੱਥੇ ਹੀ ਅੱਤਵਾਦੀ ਹਮਲੇ ਦੀ ਧਮਕੀ ਤੋਂ ਬਾਅਦ ਮਹਾਰਾਸ਼ਟਰ ਦੇ ਕਈ ਸ਼ਹਿਰਾਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ ਪੁਲਿਸ ਦੇ ਸੂਤਰਾਂ ਨੇ ਕਿਹਾ, ‘ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਤਾਲਿਬਾਨ ਦੱਸਿਆ ਹੈ। ਈ-ਮੇਲ ਵਿਚ ਮੁੰਬਈ ’ਚ ਅੱਤਵਾਦੀ ਹਮਲਾ ਹੋਣ ਦੀ ਗੱਲ ਕਹੀ ਗਈ ਹੈ।’ ਐੱਨਆਈਏ ਮੁੰਬਈ ਪੁਲਿਸ ਨਾਲ ਮਿਲ ਕੇ ਇਸ ਦੀ ਜਾਂਚ ਕਰ ਰਹੀ ਹੈ।

ਇਸ ਤੋਂ ਪਹਿਲਾਂ ਇਸੇ ਸਾਲ ਜਨਵਰੀ ’ਚ ਮੰਗਲਵਾਰ ਨੂੰ ਮੁੰਬਈ ਦੇ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ’ਚ ਧਮਕੀ ਭਰੀ ਕਾਲ ਆਈ ਸੀ। ਇਸ ਕਾਲ ਵਿਚ ਕਿਸੇ ਅਣਪਛਾਤੇ ਵਿਅਕਤੀ ਨੇ ਸਕੂਲ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ।