ਬੰਬ ਨਾਲ ਲੁਧਿਆਣਾ ਦੇ DC,MC ਦਫ਼ਤਰ ਅਤੇ ਰੇਲਵੇ ਲਾਈਨ ਨੂੰ ਉਡਾਉਣ ਦੀ ਮਿਲੀ ਧਮਕੀ

ਬੰਬ ਨਾਲ ਲੁਧਿਆਣਾ ਦੇ DC,MC ਦਫ਼ਤਰ ਅਤੇ ਰੇਲਵੇ ਲਾਈਨ ਨੂੰ ਉਡਾਉਣ ਦੀ ਮਿਲੀ ਧਮਕੀ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ, ਨਗਰ ਨਿਗਮ ਦੇ ਦਫ਼ਤਰਾਂ ਅਤੇ ਰੇਲਵੇ ਲਾਈਨ ਨੂੰ ਬੰਬ ਨਾਲ ਉਡਾਉਣ ਦੀ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਜਦਕਿ ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ ਵਿਚ ਡੇਢ ਵਜੇ ਦੇ ਕਰੀਬ ਛੁੱਟੀ ਹੋ ਗਈ ਸੀ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਡੀ. ਸੀ. ਦਫ਼ਤਰ ਅਤੇ ਨਗਰ ਨਿਗਮ ਦਫ਼ਤਰ ਅਤੇ ਰੇਲਵੇ ਲਾਈਨ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਰੇਲਵੇ ਲਾਈਨ ਨੂੰ ਉਡਾਉਣ ਦੇ ਨਾਲ-ਨਾਲ ਦਿੱਲੀ ਜਾਣ ਵਾਲੀ ਰੇਲ ਗੱਡੀ ਵਿਚ ਸਫ਼ਰ ਨਾ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ।