ਬੰਬ ਨਾਲ ਪੰਜਾਬ ਦੇ ਪ੍ਰਸਿੱਧ ਮੰਦਰਾਂ ਨੂੰ ਉਡਾਉਣ ਦੀ ਧਮਕੀ, ਪੰਜਾਬ ਸਕੱਤਰੇਤ ਨੂੰ ਵੀ ਮਿਲਿਆ ਈਮੇਲ

ਬੰਬ ਨਾਲ ਪੰਜਾਬ ਦੇ ਪ੍ਰਸਿੱਧ ਮੰਦਰਾਂ ਨੂੰ ਉਡਾਉਣ ਦੀ ਧਮਕੀ, ਪੰਜਾਬ ਸਕੱਤਰੇਤ ਨੂੰ ਵੀ ਮਿਲਿਆ ਈਮੇਲ

ਪੰਜਾਬ ਦੇ ਛੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਦਾ ਦੁਰਗਿਆਣਾ ਮੰਦਰ, ਪਟਿਆਲਾ ਦਾ ਕਾਲੀ ਮਾਤਾ ਅਤੇ ਜਲੰਧਰ ਦਾ ਦੇਵੀ ਤਾਲਾਬ ਮੰਦਰ ਸ਼ਾਮਲ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ ਹਨ।

                        Image

ਵੀਰਵਾਰ ਨੂੰ ਸਕੱਤਰੇਤ ਦੇ ਕੰਟਰੋਲ ਰੂਮ ਨੂੰ ਇੱਕ ਈਮੇਲ ਮਿਲਿਆ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਮਾਰਤ ਵਿੱਚ ਬੰਬ ਮੌਜੂਦ ਹੈ। ਸੂਚਨਾ ਮਿਲਣ ‘ਤੇ ਪੁਲਿਸ, ਬੰਬ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚੀਆਂ ਅਤੇ ਪੂਰੇ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਸੁਰੱਖਿਆ ਏਜੰਸੀਆਂ ਨੇ ਸਕੱਤਰੇਤ ਦੀ ਇਮਾਰਤ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਪੂਰੀ ਤਲਾਸ਼ੀ ਲਈ ਪਰ ਸ਼ੁਰੂਆਤੀ ਤਲਾਸ਼ੀ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਇਸ ਦੌਰਾਨ ਪੁਲਿਸ ਅਤੇ ਸਾਈਬਰ ਸੈੱਲ ਦੀਆਂ ਟੀਮਾਂ ਨੇ ਧਮਕੀ ਭਰੇ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਈਮੇਲ ਭੇਜਣ ਵਾਲੇ ਅਤੇ ਇਸਦੇ ਪਿੱਛੇ ਦੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।