ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ , ਵਿਦਿਆਰਥੀਆਂ ''ਚ ਦਹਿਸ਼ਤ ਦਾ ਮਾਹੌਲ

ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ , ਵਿਦਿਆਰਥੀਆਂ ''ਚ ਦਹਿਸ਼ਤ ਦਾ ਮਾਹੌਲ

ਸ਼ਹਿਰ 'ਚ ਇਕ ਵਾਰ ਫਿਰ ਬੰਬ ਦੀ ਧਮਕੀ ਦੀ ਖ਼ਬਰ ਨੇ ਤੜਥੱਲੀ ਮਚਾ ਦਿੱਤੀ ਹੈ। ਹੁਣ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੇਂਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਸੁਰੱਖਿਆ ਏਜੰਸੀਆਂ ਹਰਕਤ 'ਚ ਆ ਗਈਆਂ। ਪੁਲਸ ਵਲੋਂ ਸੰਵੇਦਨਸ਼ੀਲ ਥਾਵਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬੰਬ ਸਕੁਐਡ ਅਤੇ ਡੌਗ ਸਕੁਐਡ ਸਣੇ ਪੁਲਸ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ 'ਚ ਡਰ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਸ ਨੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਵੀ ਘੇਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਪੁਲਸ ਅਧਿਕਾਰੀਆਂ ਅਨੁਸਾਰ ਅਜੇ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਪਰ ਸਾਵਧਾਨੀ ਵਜੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ 'ਚ ਆਉਣ-ਜਾਣ ਵਾਲੇ ਲੋਕਾਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਈਬਰ ਟੀਮ ਨੂੰ ਵੀ ਸਰਗਰਮ ਕੀਤਾ ਗਿਆ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਾਲ ਕਿਸੇ ਸ਼ਰਾਰਤੀ ਵਿਅਕਤੀ ਵਲੋਂ ਕੀਤੀ ਗਈ ਹੋ ਸਕਦੀ ਹੈ। ਹਾਲਾਂਕਿ ਪੁਲਸ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਸ਼ਾਸਨ ਅਤੇ ਪੁਲਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਨੂੰ ਨਜ਼ਰ-ਅੰਦਾਜ਼ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਸ ਨੂੰ ਰਿਪੋਰਟ ਕਰਨ।