ਪੰਜਾਬ BJP ਦੇ ਦਫ਼ਤਰ ਆਈ ਧਮਕੀ ਭਰੀ ਚਿੱਠੀ,ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਦਿੱਤੀ ਚੇਤਾਵਨੀ

ਪੰਜਾਬ BJP ਦੇ ਦਫ਼ਤਰ ਆਈ ਧਮਕੀ ਭਰੀ ਚਿੱਠੀ,ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਦਿੱਤੀ ਚੇਤਾਵਨੀ

ਪੰਜਾਬ ਵਿੱਚ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।  ਭਾਜਪਾ ਦੇ ਚੰਡੀਗੜ੍ਹ ਦਫਤਰ ਨੂੰ ਕਤਲ ਦੀ ਧਮਕੀ ਵਾਲਾ ਪੱਤਰ ਭੇਜਿਆ ਗਿਆ ਹੈ। ਪੱਤਰ ਦੇ ਨਾਲ ਕੁਝ ਜਲਣਸ਼ੀਲ ਪਦਾਰਥ ਵੀ ਭੇਜਿਆ ਗਿਆ ਹੈ।

              Image

ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਹੈ। ਪੱਤਰ ਵਿੱਚ ਖਾਲਿਸਤਾਨ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।ਜਿਨ੍ਹਾਂ ਆਗੂਆਂ ਨੂੰ ਧਮਕੀਆਂ ਮਿਲੀਆਂ ਹਨ, ਉਨ੍ਹਾਂ ਵਿੱਚ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਤੇ ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਨੈਸ਼ਨਲ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ ਅਤੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਸ਼ਾਮਲ ਹਨ। ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਭਾਜਪਾ ਆਗੂਆਂ ਨੇ ਇਸ ਦੀ ਸ਼ਿਕਾਇਤ ਚੰਡੀਗੜ੍ਹ ਪੁਲਿਸ ਨੂੰ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ।