- Updated: July 07, 2024 11:20 AM
ਪੰਜਾਬੀਆਂ ਨੇ ਆਪਣੀ ਮਿਹਨਤ ਸਦਕਾ ਝੰਡੇ ਗੱਡੇ ਹਨ। ਪੰਜਾਬੀਆਂ ਨੇ ਵਿਦੇਸ਼ਾਂ ਵਿਚ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਅਜਿਹੀ ਹੀ ਇਕ ਹੋਰ ਦਿਲ ਨੂੰ ਛੂਹ ਲੈਣ ਵਾਲੀ ਖਬਰ ਸਾਹਮਣੇ ਆਈ ਹੈ।
ਇਥੇ ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਨੌਜਵਾਨ ਪਟਿਆਲਾ ਨਾਲ ਸਬੰਧਿਤ ਹੈ ਤੇ 2019 ਵਿਚ ਕੈਨੇਡਾ ਗਿਆ ਸੀ। ਉਸ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿਚ ਹੀ ਹਨ।
ਦੋਨਾਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਹੁਦੇ ਦੀ 6 ਹਫਤੇ ਦੀ ਸਿਖਲਾਈ ਉਪਰੰਤ ਹੁਣ ਉਨ੍ਹਾਂ ਦਾ ਪੁੱਤਰ ਰਣਇੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ। ਰਣਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਸ ਨੇ ਅਕਾਦਮਿਕ ਪੇਪਰ ਵਿਚ 150 ਵਿਚੋਂ 149 ਨੰਬਰ ਲੈ ਕੇ ਸਰਵੋਤਮ ਸਥਾਨ ਹਾਸਲ ਕੀਤਾ ਹੈ, ਜਿਸ ਕਾਰਨ ਉਸ ਨੂੰ ਡਿਪਟੀ ਚੀਫ ਆਫ ਟੋਰਾਂਟੋ ਪੁਲਸ ਲੌਰੈਨ ਪੌਗ ਵੱਲੋਂ ਇਹ ਐਵਾਰਡ ਪ੍ਰਦਾਨ ਕੀਤਾ ਗਿਆ।