- Updated: August 16, 2024 03:51 PM
ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅੰਦਰ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਕਈ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰ (Deputy Director) ਤੇ ਸਿਵਲ ਸਰਜਨ (Civil Surgeon) ਬਦਲ ਦਿੱਤੇ ਗਏ ਹਨ। ਸਿਹਤ ਵਿਭਾਗ ਵਿਚ ਕੁੱਲ੍ਹ 90 ਅਫ਼ਸਰਾਂ ਦੀ ਬਦਲੀ ਕਰ ਦਿੱਤੀ ਗਈ ਹੈ। ਇਸ ਤਹਿਤ 14 ਸਿਵਲ ਸਰਜਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰਾਂ, ਸਹਾਇਕ ਸਿਵਲ ਸਰਜਨਾਂ, ਸੀਨੀਅਰ ਮੈਡੀਕਲ ਅਫ਼ਸਰਾਂ ਤੇ ਹੋਰ ਅਫ਼ਸਰਾਂ ਦੇ ਵੀ ਤਬਾਲੇ ਕੀਤੇ ਗਏ ਹਨ।




