ਟਰੰਪ ਦੀ ਇਰਾਨ ਨੂੰ ਚਿਤਾਵਨੀ: ਜੇ ਮੈਨੂੰ ਮਾਰਨ ਦੀ ਕੋਸ਼ਿਸ਼ ਹੋਈ ਤਾਂ ਇਰਾਨ ਨੂੰ ਤਬਾਹ ਕਰ ਦਿਆਂਗੇ।

ਟਰੰਪ ਦੀ ਇਰਾਨ ਨੂੰ ਚਿਤਾਵਨੀ: ਜੇ ਮੈਨੂੰ ਮਾਰਨ ਦੀ ਕੋਸ਼ਿਸ਼ ਹੋਈ ਤਾਂ ਇਰਾਨ ਨੂੰ ਤਬਾਹ ਕਰ ਦਿਆਂਗੇ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਇਰਾਨ ਨੇ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਮਰੀਕਾ ਅਜਿਹਾ ਹਮਲਾ ਕਰੇਗਾ, ਜੋ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। 'ਟਰੂਥ ਸੋਸ਼ਲ' 'ਤੇ ਟਰੰਪ ਨੇ ਲਿਖਿਆ ਕਿ ਇਰਾਨ ਵੱਲ 1000 ਮਿਜ਼ਾਈਲਾਂ ਤਿਆਰ ਖੜ੍ਹੀਆਂ ਹਨ ਅਤੇ ਲੋੜ ਪੈਣ 'ਤੇ ਹਜ਼ਾਰਾਂ ਹੋਰ ਮਿਜ਼ਾਈਲਾਂ ਦਾਗੀਆਂ ਜਾਣਗੀਆਂ। ਟਰੰਪ ਨੇ ਕਿਹਾ ਕਿ ਜੇਕਰ ਇਰਾਨ ਨੇ ਉਨ੍ਹਾਂ 'ਤੇ ਹਮਲਾ ਕੀਤਾ ਤਾਂ ਇਰਾਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇਗਾ । ਉਨ੍ਹਾਂ ਦਾਅਵਾ ਕੀਤਾ ਕਿ ਜਵਾਬੀ ਕਾਰਵਾਈ ਦੇ ਹੁਕਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਅਤੇ ਅਮਰੀਕੀ ਫ਼ੌਜ ਪੂਰੀ ਤਰ੍ਹਾਂ ਤਿਆਰ ਹੈ।

ਦੂਜੇ ਪਾਸੇ, ਇਜ਼ਰਾਈਲੀ ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਮਰੀਕਾ ਨੇ ਇਜ਼ਰਾਈਲ ਤੋਂ ਆਪਣੇ 12 F-22 ਸਟੈਲਥ ਲੜਾਕੂ ਜਹਾਜ਼ ਵਾਪਸ ਬੁਲਾਉਣੇ ਸ਼ੁਰੂ ਕਰ ਦਿੱਤੇ ਹਨ । ਇਹ ਜਹਾਜ਼ ਫਰਵਰੀ ਤੋਂ ਇਜ਼ਰਾਈਲ ਦੇ ਓਵਦਾ ਏਅਰਬੇਸ 'ਤੇ ਤਾਇਨਾਤ ਸਨ । ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਨੂੰ ਇਰਾਨ ਖ਼ਿਲਾਫ਼ ਫ਼ੌਜੀ ਮੁਹਿੰਮ ਲਈ ਭੇਜਿਆ ਗਿਆ ਸੀ ਅਤੇ ਇਨ੍ਹਾਂ ਨੇ ਹਾਲੀਆ ਹਮਲਿਆਂ ਵਿੱਚ ਵੀ ਹਿੱਸਾ ਲਿਆ ਸੀ।