- Updated: May 18, 2024 05:40 PM
ਸੁਲਤਾਨਪੁਰ ਲੋਧੀ ’ਚ ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਰਬਜੀਤ ਰਾਏ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਅਤੇ ਬਬਨਦੀਪ ਸਿੰਘ ਡੀ. ਐੱਸ. ਪੀ. ਸਬ ਡਿਵੀਜ਼ਨ ਦੀ ਅਗਵਾਈ ਹੇਠ ਸਬ ਇੰਸਪੈਕਟਰ ਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆਂ ਦੀ ਅਗਵਾਈ ਹੇਠ ਹਾਈਟੈਕ ਨਾਕਾ ਗੋਇੰਦਵਾਲ ਅਤੇ ਦੌਰਾਨ ਵਹੀਕਲ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 215 ਨਸ਼ੀਲੀਆਂ ਗੋਲ਼ੀਆਂ ਸਮੇਤ ਬ੍ਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਬਬਨਦੀਪ ਸਿੰਘ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫ਼ਸਰ ਤਲਵੰਡੀ ਚੌਧਰੀਆਂ ਦੀ ਅਗਵਾਈ ਹੇਠ ਹਾਈਟੈਕ ਨਾਕਾਬੰਦੀ ਦੌਰਾਨ ਵਹੀਕਲ ਚੈਕਿੰਗ ਏ. ਐੱਸ. ਆਈ. ਪਰਵਿੰਦਰ ਸਿੰਘ ਵੱਲੋਂ ਇਤਲਾਹ ਦਿੱਤੀ ਗਈ ਕਿ ਰੋਬਨ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਬਾਬਾ ਸ਼ੋਭਾ ਸ਼ਾਹ ਪੱਤੀ ਤਰਸਿੱਕਾ ਥਾਣਾ ਜ਼ਿਲ੍ਹਾ ਗੁਰਦਾਸਪੁਰ ਅਤੇ ਕਰਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭੱਠੀਆਂ ਵਾਲਾ ਥਾਣਾ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਕੋਲੋਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ ਹਨ। ਜਿਸ 'ਤੇ ਮੁੱਖ ਅਫ਼ਸਰ ਰਜਿੰਦਰ ਸਿੰਘ ਵੱਲੋਂ ਏ. ਐੱਸ. ਆਈ. ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਹਾਈਟੈਕ ਨਾਕਾ ਗੋਇੰਦਵਾਲ ਪੁੱਜਿਆ। ਜਿਨ੍ਹਾਂ ਨੇ ਮੌਕੇ ਤੇ ਰੋਬਨ ਸਿੰਘ ਪੁੱਤਰ ਰਜਿੰਦਰ ਸਿੰਘ ਅਤੇ ਕਰਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਪਾਸੋਂ 215 ਨਸ਼ੀਲੀਆਂ ਗੋਲ਼ੀਆਂ ਖੁੱਲੀਆਂ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਤਲਵੰਡੀ ਚੌਧਰੀਆਂ ਵਿਖੇ ਮਾਮਲਾ ਦਰਜ ਕਰ ਲਿਆ ਹੈ।