- Updated: March 03, 2023 03:48 PM
ਹੋਲੇ-ਮਹੱਲੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਨੂੰ ਦੋ ਵੱਡੇ ਤੋਹਫ਼ੇ ਦਿੱਤੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਹੈਂਡ ਤੋਂ ਇਕ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਨ੍ਹਾਂ ਵਿਚੋਂ ਪਹਿਲਾ ਹੈ ਖ਼ਸਤਾ ਹਾਲਤ ਹੋ ਚੁੱਕੀ ਕਿਸਾਨ ਹਵੇਲੀ ਅਨੰਦਪੁਰ ਸਾਹਿਬ ਦੇ ਕੋਰੀਡੋਰ, ਲਾਈਟਨਿੰਗ ਤੇ ਰੈਨੋਵੇਸ਼ਨ ਲਈ 1,78,29000 ਰੁਪਏ ਦੀ ਰਾਸ਼ੀ ਜਾਰੀ ਕਰਨਾ ਤੇ ਦੂਸਰਾ ਅਗੰਮਪੁਰ ਦੀ ਮੰਡੀ ਦੀ ਸਟੀਲ ਕਵਰ ਸ਼ੈੱਡ ਲਈ 87,50000 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਸਾਲਾਨਾ 6 ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜ੍ਹਾਅ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਅੱਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋਵੇਗਾ। ਪਹਿਲੇ ਪੜਾਅ ਦੀ ਸਮਾਪਤੀ 5 ਮਾਰਚ ਨੂੰ ਅਰਦਾਸ ਉਪਰੰਤ ਹੋਵੇਗੀ। ਕੌਮੀ ਤਿਉਹਾਰ ਹੋਲਾ-ਮਹੱਲਾ ’ਤੇ ਆਉਣ ਵਾਲੀ ਸੰਗਤ ਦੀ ਆਮਦ ਨੂੰ ਲੈ ਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸੰਗਤਾਂ ਦੀ ਰਿਹਾਇਸ਼ ਲਈ ਦੋ ਹਜ਼ਾਰ ਸੰਗਤ ਦੀ ਸਮਰੱਥਾ ਵਾਲੇ ਦੋ ਵਾਟਰ ਪਰੂਫ਼ ਟੈਂਟ ਲਗਾਏ ਗਏ ਹਨ। ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਗੁਰਦੁਆਰਾ ਪਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਚਰਨ ਕੰਵਲ ਸਾਹਿਬ, ਬਿਬਾਣਗੜ੍ਹ ਸਾਹਿਬ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਤੀਰ ਸਾਹਿਬ ਸਾਰੇ ਗੁਰਧਾਮਾਂ ਨੂੰ ਸਾਫ਼-ਸਫ਼ਾਈ ਅਤੇ ਰੰਗ ਰੋਗਨ ਕਰਕੇ ਸਜਾਇਆ ਗਿਆ ਹੈ, ਦਿੱਖ ਨੂੰ ਹੋਰ ਸੁੰਦਰ ਬਣਾੳਣੁ ਲਈ ਰੰਗ ਬੰਰਗੀਆਂ ਲੜੀਆਂ ਲਗਾਈਆਂ ਗਈਆਂ ਹਨ।

