ਤਰਨਤਾਰਨ ''ਚ ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ਦੋ ਸਕੇ ਭਰਾਵਾਂ ਦੀ ਮੌਤ

ਤਰਨਤਾਰਨ ''ਚ ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ਦੋ ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਮੁਤਾਬਕ ਸੁਰਜੀਤ ਸਿੰਘ ਦੇ ਦੋ ਪੁੱਤਰਾਂ, ਗੁਰਨਿਸ਼ਾਨ ਸਿੰਘ (7 ਸਾਲ) ਅਤੇ ਗੁਰਦਾਨ ਸਿੰਘ (1.5 ਸਾਲ) ਦੀ ਮੌਤ ਹੋ ਗਈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Imageਦੋਵਾਂ ਬੱਚਿਆਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਹ ਦੋਵਾਂ ਨੇ ਇਲਾਜ ਦੌਰਾਨ ਦਮ ਤੋੜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਚੋਹਲਾ ਸਾਹਿਬ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬੱਚਿਆਂ ਦੀ ਮੌਤ ਦਾ ਕਾਰਨ ਕੀ ਹੈ।

ਇਸ ਦੁਖਦਾਈ ਘਟਨਾ ਨਾਲ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ। ਪਿੰਡ ਵਾਸੀਆਂ ਨੇ ਸੋਗ ਵਿੱਚ ਡੁੱਬੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਇੱਕੋ ਸਮੇਂ ਹੋਈ ਮੌਤ ਨੇ ਪਰਿਵਾਰ ਨੂੰ ਬਹੁਤ ਦੁੱਖ ਪਹੁੰਚਾਇਆ ਹੈ।