ਗੁਰਦਾਸਪੁਰ ’ਚ ਭੈਣ ਦੇ ਭੋਗ ''ਤੇ ਜਾ ਰਹੇ ਦੋ ਭਰਾਵਾਂ ਦੀ ਹਾਦਸੇ ਵਿਚ ਮੌਤ

ਗੁਰਦਾਸਪੁਰ ’ਚ ਭੈਣ ਦੇ ਭੋਗ ''ਤੇ ਜਾ ਰਹੇ ਦੋ ਭਰਾਵਾਂ ਦੀ ਹਾਦਸੇ ਵਿਚ ਮੌਤ

ਗੁਰਦਾਸਪੁਰ ਤੋਂ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।  ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ਤੇ ਜਾ ਰਹੇ ਦੋ ਸਕੇ ਭਰਾਵਾਂ ਉੱਪਰ ਸਫੇਦੇ ਦਾ ਟਾਹਿਣਾ ਡਿੱਗ ਗਿਆ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਦੱਸ ਦੇਈਏ ਦੋਵੇਂ ਭਰਾ ਆਪਣੀ ਆਪਣੀ ਭੈਣ ਦੇ ਭੋਗ 'ਤੇ ਜਾ ਰਹੇ ਸਨ ਕਿ ਰਸਤੇ 'ਚ ਦੋਵਾਂ ਭਰਾਵਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। 

ਇਸ ਦੌਰਾਨ ਮੌਕੇ 'ਤੇ ਪਹੁੰਚੇ ਮ੍ਰਿਤਕਾਂ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਕੈਮਰੇ ਸਾਹਮਣੇ ਕੁਝ ਬੋਲ ਵੀ ਨਹੀਂ ਪਾਏ। ਰਿਸ਼ਤੇਦਾਰਾਂ ਨੇ ਦੱਸਿਆ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ 'ਤੇ ਕਾਦੀਆਂ ਦੇ ਪਿੰਡ ਖਾਰੇ ਜਾ ਰਹੇ ਸਨ ਕਿ ਰਸਤੇ 'ਚ ਦੋਵਾਂ ਭਰਾਵਾਂ ਦੇ ਨਾਲ ਇਹ ਹਾਦਸਾ ਵਾਪਰ ਜਾਣ ਕਾਰਨ ਮੌਤ ਹੋ ਗਈ। ਦੋਵਾਂ ਭਰਾਵਾਂ ਦੀ ਪਹਿਚਾਨ ਬਲਕਾਰ ਸਿੰਘ ਅਤੇ ਗੁਰਮੇਜ ਸਿੰਘ ਵਾਸੀ ਸ਼ਹੂਰ ਕਲਾਂ ਦੇ ਤੌਰ 'ਤੇ ਹੋਈ ਹੈ।