- Updated: April 26, 2023 12:02 AM
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਅਚਾਨਕ ਤਬੀਅਤ ਖ਼ਰਾਬ ਹੋਣ ’ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਆਈ. ਸੀ. ਯੂ. ਵਾਰਡ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦਾ ਮੰਗਲਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ।