ਵੱਡੀ ਸਫ਼ਲਤਾ: ਮੁਹਾਲੀ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਗੈਂਗ ਦੇ ਦੋ ਸਾਥੀ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

ਵੱਡੀ ਸਫ਼ਲਤਾ: ਮੁਹਾਲੀ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਗੈਂਗ ਦੇ ਦੋ ਸਾਥੀ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਮਰੀਕਾ ਸਥਿਤ ਗੁਰਦੇਵ ਸਿੰਘ ਜੱਸਲ ਗਿਰੋਹ ਦੇ ਦੋ ਸਾਥੀਆਂ ਅਜੇਪਾਲ ਅਤੇ ਸ਼ਰਨ ਉਰਫ ਸੰਨੀ ਨੂੰ ਗ੍ਰਿਫਤਾਰ ਕੀਤਾ ਹੈ। ਸੰਨੀ ਲੰਡਾ ਗੈਂਗ ਦਾ ਮੁੱਖ ਹਥਿਆਰ ਸਪਲਾਇਰ ਸੀ।

             Image

ਉਹ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ। 7 ਨਾਜਾਇਜ਼ ਹਥਿਆਰਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੀਆਂ ਟੀਮਾਂ ਸਮੁੱਚੇ ਨੈਟਵਰਕ ਨੂੰ ਟਰੇਸ ਕਰਨ ਅਤੇ ਸਪਲਾਈ ਚੇਨ ਦੀ ਪਛਾਣ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ ਤਾਂ ਜੋ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਰਾਹੀਂ ਦਿੱਤੀ ਹੈ।