- Updated: June 24, 2026 11:01 AM
ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਰਵਨੀਤ ਸਿੰਘ ਬਿੱਟੂ ਅੱਜ ਐੱਸਸੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੇ। ਕਮਿਸ਼ਨ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਉਹ ਦੋ ਵਾਰ ਸੁਣਵਾਈ ਵਿਚ ਪੇਸ਼ ਨਹੀਂ ਹੋਏ ਸਨ ਜਿਸ ਦੇ ਚੱਲਦੇ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਸਖਤ ਰੁਖ਼ ਅਪਣਾਇਆ ਹੈ।
ਪਿਛਲੀ ਸੁਣਵਾਹਾਲਾਂਕਿ ਬਿੱਟੂ ਨੇ ਜਨਤਕ ਤੌਰ ‘ਤੇ ਮਾਫੀ ਮੰਗ ਲਈ ਸੀ ਪਰ ਇਸ ਦੇ ਬਾਅਦ ਵੀ ਪੰਜਾਬ SC ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਬਿੱਟੂ ਨੂੰ ਤਲਬ ਕਰ ਲਿਆ ਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਵੀ ਮੰਗੀ ਸੀ। ਈ ਦੌਰਾਨ ਬਿੱਟੂ ਵੱਲੋਂ ਪੇਸ਼ ਹੋਏ ਵਕੀਲਾਂ ਨੇ ਉਨ੍ਹਾਂ ਦੀ ਗੱਲ ਚੇਅਰਮੈਨ ਤੋਂ ਫੋਨ ‘ਤੇ ਕਰਵਾਈ ਸੀ। ਇਸ ਦੌਰਾਨ ਚੇਅਰਮੈਨ ਨੇ ਕਿਹਾ ਸੀ ਕਿ ਪਿਛਲੀ ਵਾਰ ਸੁਣਵਾਈ ਦੀ ਤਰੀਕ ਉਨ੍ਹਾਂ ਦੀ ਸਹੂਲਤ ਮੁਤਾਬਕ ਤੈਅ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਵੀ ਸੀ।
26 ਮਈ 2026 ਨੂੰ ਪੰਜਾਬ ਚੋਣਾਂ ਦੇ ਮਤਦਾਨ ਦੇ ਦਿਨ ਧੂਰੀ ਵਿਚ ਭਾਜਪਾ ਨੇਤਾ ਓਂਕਾਰ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਉਨ੍ਹਾਂ ਨੂੰ ਛੁਡਾਉਣ ਤੇ ਧੂਰੀ ਵਿਚ ਪ੍ਰਵੇਸ਼ ਕਰਨ ਦੀ ਕੋਸ਼ਿਸ਼ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਰੋਕ ਦਿੱਤਾ ਜਿਸ ਦੇ ਬਾਅਦ ਉਨ੍ਹਾਂ ਦੀ ਸੰਗਰੂਰ ਦੇ ਪੁਲਿਸ ਅਧਿਕਾਰੀਆਂ ਨਾਲ ਬਹਿਸ ਹੋਈ। ਘਟਨਾ ਦਾ ਵੀਡੀਓ ਸੋਸ਼ਲ਼ ਮੀਡੀਆ ‘ਤੇ ਵਾਇਰਲ ਹੋ ਗਿਆ। ਇਸ ਦੇ ਬਾਅਦ ਬਿੱਟੂ ‘ਤੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਖਿਲਾਫ ਜਾਤੀਸੂਚਕ ਸ਼ਬਦਾਂ ਦਾ ਇਸਤੇਮਾਲ ਕਰਨ ਦੇ ਦੋਸ਼ ਲੱਗੇ।
ਹਾਲਾਂਕਿ ਬਿੱਟੂ ਨੇ ਜਨਤਕ ਤੌਰ ‘ਤੇ ਮਾਫੀ ਮੰਗ ਲਈ ਸੀ ਪਰ ਇਸ ਦੇ ਬਾਅਦ ਵੀ ਪੰਜਾਬ SC ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਬਿੱਟੂ ਨੂੰ ਤਲਬ ਕਰ ਲਿਆ ਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਵੀ ਮੰਗੀ ਸੀ।