- Updated: June 17, 2024 01:03 PM
ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਹਾਦਸੇ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ।
ਰੇਲ ਹਾਦਸੇ ਤੋਂ ਬਾਅਦ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਐਨਐਫਆਰ ਜ਼ੋਨ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਰੇਲਵੇ, NDRF ਅਤੇ SDRF ਦੇ ਤਾਲਮੇਲ ਯਤਨਾਂ ਨਾਲ ਤੇਜ਼ੀ ਨਾਲ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਨਿਗਰਾਨੀ ਲਈ ਮੌਕੇ ‘ਤੇ ਮੌਜੂਦ ਹਨ।

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰੇਲ ਹਾਦਸੇ ਤੋਂ ਬਾਅਦ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਲੁਮਡਿੰਗ ਸਟੇਸ਼ਨ ਹੈਲਪਲਾਈਨ ਨੰਬਰ 03674263958, 03674263831, 03674263120, 03674263126, 03674263858 ਹੈ। ਗੁਹਾਟੀ ਸਟੇਸ਼ਨ ਲਈ ਹੈਲਪਲਾਈਨ ਨੰਬਰ 03612731621, 03612731622, 03612731623 ਅਤੇ ਕਟਿਹਾਰ ਲਈ ਹੈਲਪਲਾਈਨ ਨੰਬਰ 09002041952, 9771441956 ਹੈ।
ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਰੰਗਪਨੀਰ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ, ਜਿੰਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਖੰਨਾ ‘ਚ ਵੀ ਅਜਿਹਾ ਹੀ ਰੇਲ ਹਾਦਸਾ ਵਾਪਰਿਆ ਸੀ।