ਗੌਤਮ ਅਡਾਨੀ ਖ਼ਿਲਾਫ਼ ਅਮਰੀਕੀ ਅਦਾਲਤ ਨੇ ਦਰਜ ਕੀਤਾ ਕੇਸ ਕੀਤਾ ਰੱਦ

ਗੌਤਮ ਅਡਾਨੀ ਖ਼ਿਲਾਫ਼ ਅਮਰੀਕੀ ਅਦਾਲਤ ਨੇ ਦਰਜ ਕੀਤਾ ਕੇਸ ਕੀਤਾ ਰੱਦ

ਅਮਰੀਕੀ ਅਦਾਲਤ ਨੇ ਸੋਮਵਾਰ ਨੂੰ ਗੌਤਮ ਅਡਾਨੀ ਖ਼ਿਲਾਫ਼ ਚੱਲ ਰਹੇ ਰਿਸ਼ਵਤਖ਼ੋਰੀ ਅਤੇ ਧੋਖਾਧੜੀ ਦੇ ਮਾਮਲੇ ਨੂੰ ਰੱਦ ਕਰ ਦਿੱਤਾ। ਬਰੁਕਲਿਨ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਜੱਜ ਨਿਕੋਲਸ ਗਾਰੌਫਿਸ ਨੇ ਅਮਰੀਕੀ ਨਿਆਂ ਵਿਭਾਗ ਦੀ ਕੇਸ ਖ਼ਤਮ ਕਰਨ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ । ਗੌਤਮ ਅਡਾਨੀ 'ਤੇ 2024 ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣ 'ਤੇ ਸਹਿਮਤੀ ਜਤਾਈ ਸੀ, ਤਾਂ ਜੋ ਅਡਾਨੀ ਗਰੁੱਪ ਦੀ ਇੱਕ ਸਹਾਇਕ ਕੰਪਨੀ ਨੂੰ ਸੋਲਰ ਐਨਰਜੀ ਪਲਾਂਟ ਵਿਕਸਿਤ ਕਰਨ ਦਾ ਠੇਕਾ ਮਿਲ ਸਕੇ । ਅਡਾਨੀ ਗਰੁੱਪ ਨੇ ਇਹਨਾਂ ਦੋਸ਼ਾਂ ਤੋਂ ਲਗਾਤਾਰ ਇਨਕਾਰ ਕੀਤਾ ਸੀ । ਅਦਾਲਤ ਦਾ ਫ਼ੈਸਲਾ ਆਉਣ ਤੋਂ ਬਾਅਦ ਗੌਤਮ ਅਡਾਨੀ ਨੇ ਐਕਸ 'ਤੇ ਪੋਸਟ ਕਰਕੇ ਕਿਹਾ, "ਮੈਂ ਨਿਆਇਕ ਪ੍ਰਕਿਰਿਆ ਪ੍ਰਤੀ ਨਿਮਰਤਾ ਅਤੇ ਡੂੰਘੇ ਸਤਿਕਾਰ ਨਾਲ ਅਮਰੀਕੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ।"