- Updated: July 12, 2025 01:33 PM
ਅਮਰੀਕਾ ਨੇ ਪਰਵਾਸੀਆਂ ਨੂੰ ਚੇਤਾਵਨੀ ਦਿੱਤੀ ਹੈ। ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਟਵੀਟ ਕਰਕੇ ਲਿਖਿਆ ਹੈ ਕਿ , "ਵੀਜ਼ਾ ਜਾਰੀ ਹੋਣ ਤੋਂ ਬਾਅਦ ਵੀਜ਼ਾ ਸਕ੍ਰੀਨਿੰਗ ਬੰਦ ਨਹੀਂ ਹੁੰਦੀ। ਅਸੀਂ ਵੀਜ਼ਾ ਧਾਰਕਾਂ ਦੀ ਲਗਾਤਾਰ ਜਾਂਚ ਕਰਦੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਾਰੇ ਅਮਰੀਕੀ ਕਾਨੂੰਨਾਂ ਅਤੇ ਇਮੀਗ੍ਰੇਸ਼ਨ ਨਿਯਮਾਂ ਦੀ ਪਾਲਣਾ ਕਰਦੇ ਹਨ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਸੀਂ ਉਨ੍ਹਾਂ ਦੇ ਵੀਜ਼ੇ ਰੱਦ ਕਰ ਦੇਵਾਂਗੇ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਵਾਂਗੇ।"
