ਪੁਸ਼ਕਰ ਸਿੰਘ ਧਾਮੀ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 

ਪੁਸ਼ਕਰ ਸਿੰਘ ਧਾਮੀ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਸਤਾਰ ਸਜਾ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਮੇਰਾ ਸੁਭਾਗ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਵਾਸਤੇ ਆਇਆ ਹਾਂ।

ਉਨ੍ਹਾਂ ਨੇ ਕਿਹਾ ਕਿ ਭਾਰਤ ਵਿਚ ਬਹੁਤ ਸਾਰੇ ਵਿਕਾਸ ਦੇ ਕਾਰਜ਼ ਚੱਲ ਰਹੇ ਹਨ ਜਿਨ੍ਹਾਂ ਵਿਚੋਂ ਰੇਲਵੇ ਲਾਈਨ ਵਿਛਾਉਣ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ੍ਹ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੰਜ ਦਿਨ ਤੋਂ ਪੰਜਾਬ ਦੇ ਅੰਦਰ ਚੋਣ ਪ੍ਰਚਾਰ ਕਰ ਰਿਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵੱਡੀ ਗੱਲ ਇਹ ਹੈ ਕਿ ਪੰਜਾਬ ਵਿਚ 13 ਸੀਟਾਂ ਭਾਜਪਾ ਨੂੰ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਗੋਬਿੰਦ ਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਤੱਕ ਪੈਦਲ ਚੜ੍ਹਾਈ ਬਜ਼ੁਰਗਾਂ,ਬੱਚਿਆਂ ਅਤੇ ਲੋੜਵੰਦਾਂ ਲਈ ਕਠਿਨ ਹੈ। ਜਿਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਚੜਾਈ ਨੂੰ ਸੁਖਾਲਾ ਕਰਨ ਲਈ ਰੋਪਵੇ ਲਗਾਉਣ ਲਈ ਪ੍ਰੋਜੈਕਟ ਨੂੰ ਹਾਂ ਕੀਤੀ ਸੀ, ਰੋਪਵੇ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਜਲਦ ਹੀ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਿਸ਼ੀਕੇਸ਼ ਤੋਂ ਕਰਨਪ੍ਰਯਾਗ ਤੱਕ ਰੇਲ ਮਾਰਗ ਦਾ ਕੰਮ ਮੁਕੰਮਲ ਹੋਣ ਜਾ ਰਿਹਾ ਹੈ ਅਗਲੇ ਸਾਲ ਇਹ ਰੇਲ ਮਾਰਗ ਵੀ ਆਰੰਭ ਹੋ ਜਾਵੇਗਾ।