ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ , 4 ਲੋਕਾਂ ਦੀ ਹੋਈ ਮੌਤ

ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ , 4 ਲੋਕਾਂ ਦੀ ਹੋਈ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਸਾਰੇ ਚਾਰ ਮ੍ਰਿਤਕ ਰੋਪੜ ਦੇ ਰਹਿਣ ਵਾਲੇ ਸਨ।

ਇਹ ਹਾਦਸਾ ਦੇਹਣੀ ਮਸੇਵਾਲ ਨੇੜੇ ਵਾਪਰਿਆ। ਰਿਪੋਰਟਾਂ ਮੁਤਾਬਕ ਡੀਜੇ ਸਾਊਂਡ ਵਾਲੀ ਗੱਡੀ ਕੁੱਲੂ ਵਿੱਚ ਦੁਸਹਿਰੇ ਦੇ ਪ੍ਰੋਗਰਾਮ ਤੋਂ ਵਾਪਸ ਪਰਤ ਸੀ, ਬੇਕਾਬੂ ਹੋ ਕੇ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਪੁਲਿਸ ਮੁਤਾਬਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਬਚਾਅ ਟੀਮ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਸਾਰੀਆਂ ਮ੍ਰਿਤਕ ਦੇਹਾਂ ਨੂੰ ਬਰਾਮਦ ਕੀਤਾ। ਫਿਰ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ।

                                                                            Image

NHAI ਐਂਬੂਲੈਂਸ ਟੀਮ ਮੁਤਾਬਕ ਉਨ੍ਹਾਂ ਨੂੰ ਸ਼ਾਮ 6:30 ਵਜੇ ਇੱਕ ਫੋਨ ਆਇਆ ਕਿ ਡੀਜੇ ਸਾਊਂਡ ਵਾਲੀ ਇੱਕ ਗੱਡੀ ਹੇਠਾਂ ਡਿੱਗ ਗਈ ਹੈ। ਜਾਣਕਾਰੀ ਮਿਲਣ ‘ਤੇ, ਉਨ੍ਹਾਂ ਦੀ ਟੀਮ ਸਮੇਂ ਸਿਰ ਪਹੁੰਚੀ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ।

ਟੀਮ ਨੇ ਦੱਸਿਆ ਕਿ ਸਾਰੇ ਚਾਰੇ ਪੁਰਸ਼ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਚਾਰਾਂ ਮ੍ਰਿਤਕ ਦੇਹਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਜਾਰੀ ਹੈ।