ਭਾਜਪਾ ਵਿਚ ਲਾਲ ਬਹਾਦੁਰ ਸ਼ਾਸਤਰੀ ਦੇ ਪੋਤੇ ਵਿਭਾਕਰ ਸ਼ਾਸਤਰੀ ਹੋਏ ਸ਼ਾਮਲ

ਭਾਜਪਾ ਵਿਚ ਲਾਲ ਬਹਾਦੁਰ ਸ਼ਾਸਤਰੀ ਦੇ ਪੋਤੇ ਵਿਭਾਕਰ ਸ਼ਾਸਤਰੀ ਹੋਏ ਸ਼ਾਮਲ

ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਪੋਤੇ ਵਿਭਾਕਰ ਸ਼ਾਸਤਰੀ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋ ਗਏ। ਮੈਂਬਰਸ਼ਿਪ ਤੋਂ ਬਾਅਦ ਵਿਭਾਕਰ ਨੇ ਸਾਰੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਵਿਭਾਕਰ ਸ਼ਾਸਤਰੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਮੈਂ ਲਾਲ ਬਹਾਦੁਰ ਸ਼ਾਸਤਰੀ ਦੇ 'ਜੈ ਜਵਾਨ, ਜੈ ਕਿਸਾਨ' ਦੇ ਨਜ਼ਰੀਏ ਨੂੰ ਹੋਰ ਮਜ਼ਬੂਤ ​​ਕਰ ਕੇ ਦੇਸ਼ ਦੀ ਸੇਵਾ ਕਰ ਸਕਾਂਗਾ।

ਇਸ ਤੋਂ ਕੁੱਝ ਘੰਟੇ ਪਹਿਲਾਂ ਹੀ ਵਿਭਾਕਰ ਸ਼ਾਸਤਰੀ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਸੀ। ਉਨ੍ਹਾਂ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਬੋਧਤ ਇਕ ਪੋਸਟ ਵਿਚ ਅਪਣੇ ਅਸਤੀਫੇ ਦਾ ਐਲਾਨ ਕੀਤਾ। ਵਿਭਾਕਰ ਸ਼ਾਸਤਰੀ ਨੇ ਕਿਹਾ, ''ਸਤਿਕਾਰਯੋਗ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਜੀ, ਮੈਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।'' ਉਹ ਕਾਂਗਰਸ ਦੇ ਰਾਸ਼ਟਰੀ ਸਕੱਤਰ ਵੀ ਰਹਿ ਚੁੱਕੇ ਹਨ।