ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ , ਤਿੰਨ ਦਿਨ ਦੇ ਪੁਲੀਸ ਰਿਮਾਂਡ ਤੇ। 

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ , ਤਿੰਨ ਦਿਨ ਦੇ ਪੁਲੀਸ ਰਿਮਾਂਡ ਤੇ। 

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ’ਤੇ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਏਆਈਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ। ਇਸ ਗੱਲ ਦਾ ਖੁਲਾਸਾ ਵਿਜੀਲੈਂਸ ਬਿਊਰੋ ਦੇ ਮੁਖੀ ਵਰਿੰਦਰ ਕੁਮਾਰ ਨੇ ਕੀਤਾ ਹੈ।

                                                      Image

ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਕੀਤਾ ਗਿਆ ਹੈ। ਅਰੋੜਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਦੌਰਾਨ ਸਾਬਕਾ ਮੰਤਰੀ ਨੂੰ ਅੱਜ ਇਥੇ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ।