ਅਮਰੀਕਾ ਵਿੱਚ ਵਿਨੈ ਮੋਹਨ ਕਵਾਤਰਾ ਨੂੰ ਭਾਰਤ ਦਾ ਨਵਾਂ ਰਾਜਦੂਤ ਕੀਤਾ ਗਿਆ ਨਿਯੁਕਤ

ਅਮਰੀਕਾ ਵਿੱਚ ਵਿਨੈ ਮੋਹਨ ਕਵਾਤਰਾ ਨੂੰ ਭਾਰਤ ਦਾ ਨਵਾਂ ਰਾਜਦੂਤ ਕੀਤਾ ਗਿਆ ਨਿਯੁਕਤ

ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਨਿਯੁਕਤ ਕੀਤੇ ਗਏ ਵਿਨੈ ਮੋਹਨ ਕਵਾਤਰਾ ਨੇ ਅੱਜ ਅਮਰੀਕਾ ਦੀ ਰਾਜਧਾਨੀ ਪਹੁੰਚ ਕੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਤਰਨਜੀਤ ਸਿੰਘ ਸੰਧੂ ਦਾ ਸਥਾਨ ਲਿਆ ਹੈ, ਜੋ ਇਸ ਸਾਲ ਦੇ ਸ਼ੁਰੂ ਵਿੱਚ ਵਿਦੇਸ਼ ਸੇਵਾ ਤੋਂ ਸੇਵਾਮੁਕਤ ਹੋਏ ਸਨ ਅਤੇ 2020 ਤੋਂ 2024 ਤੱਕ ਅਮਰੀਕਾ ਵਿੱਚ ਭਾਰਤ ਦੇ ਚੋਟੀ ਦੇ ਡਿਪਲੋਮੈਟ ਵਜੋਂ ਸੇਵਾ ਨਿਭਾਈ ਸੀ।
 

ਭਾਰਤੀ-ਅਮਰੀਕੀ ਸੰਗਠਨਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਡਿਪਲੋਮੈਟ ਵਿਨੈ ਕਵਾਤਰਾ ਦੀ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਜੋਂ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਉਹ ਦੁਵੱਲੇ ਸਬੰਧਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਉਨ੍ਹਾਂ ਨਾਲ ਕੰਮ ਕਰਨ ਦੀ ਉਮੀਦ ਰੱਖਦੇ ਹਨ।

ਕਵਾਤਰਾ ਪਹਿਲਾਂ ਇੱਥੇ ਭਾਰਤੀ ਦੂਤਾਵਾਸ ਵਿੱਚ ਕੰਮ ਕਰ ਚੁੱਕੇ ਹਨ। ਉਹ ਫਰਾਂਸ ਅਤੇ ਨੇਪਾਲ ਵਿੱਚ ਭਾਰਤ ਦੇ ਰਾਜਦੂਤ ਵੀ ਰਹੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਦੇਸ਼ ਸਕੱਤਰ ਨਿਯੁਕਤ ਕੀਤਾ ਗਿਆ।