ਦਿਲ ਦਾ ਦੌਰਾ ਪੈਣ ਕਾਰਨ ਤਰਨਤਾਰਨ ''ਚ ਵਾਲੀਬਾਲ ਖਿਡਾਰੀ ਦੀ ਹੋਈ ਮੌਤ

ਦਿਲ ਦਾ ਦੌਰਾ ਪੈਣ ਕਾਰਨ ਤਰਨਤਾਰਨ ''ਚ ਵਾਲੀਬਾਲ ਖਿਡਾਰੀ ਦੀ ਹੋਈ ਮੌਤ

ਤਰਨਤਾਰਨ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਥੇ  ਵਾਲੀਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤੇਜਬੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ ਤੇ ਉਹ ਤਰਨਤਾਰਨ ਦੇ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਤੇਜਬੀਰ ਸਿੰਘ ਵਾਲੀਬਾਲ ਦਾ ਬਹੁਤ ਹੀ ਹੋਣਹਾਰ ਖਿਡਾਰੀ ਸੀ ਤੇ ਉਹ ਰੋਜ਼ਾਨਾ ਗਰਾਊਂਡ ਵਿਚ ਪ੍ਰੈਕਟਿਸ ਕਰਨ ਜਾਂਦਾ ਸੀ ਤੇ ਅੱਜ ਵੀ ਜਦੋਂ ਉਹ ਗਰਾਊਂਡ ਤੋਂ ਕਸਰਤ ਕਰਕੇ ਘਰ ਪਰਤਿਆਂ ਤਾਂ ਘਰ ਚ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁੱਤ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲਣ ਨਾਲ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ